ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 22 ਜੁਲਾਈ
ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ‘ਪ੍ਰਧਾਨ ਮੰਤਰੀ ਆਵਾਸ ਯੋਜਨਾ’ ਅਧੀਨ ਵਾਰਡ ਨੰਬਰ 12 ਅਤੇ 13 ਦੇ ਯੋਗ 62 ਲਾਭਪਾਤਰੀਆਂ ਨੂੰ ਆਪਣੇ ਨਵੇਂ ਮਕਾਨ ਬਣਾਉਣ ਜਾਂ ਮਕਾਨਾਂ ਦੀ ਉਸਾਰੀ ਦੇ ਵਾਧੇ ਲਈ 16.44 ਲੱਖ ਰੁਪਏ ਰਾਸ਼ੀ ਦੀ ਕਿਸ਼ਤ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰਨ ਸਬੰਧੀ ਪੱਤਰ ਸੌਂਪੇ ਗਏ। ਮੇਅਰ ਨੇ ਕਿਹਾ ਕਿ ਅੱਜ ਦੋ ਵਾਰਡਾਂ ਦੇ ਕੁੱਲ 62 ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਲਗਭਗ 16.44 ਲੱਖ ਰੁਪਏ ਦੀ ਰਾਸ਼ੀ ਟਰਾਂਸਫਰ ਕਰਨ ਦੇ ਪੱਤਰ ਜਾਰੀ ਕੀਤੇ ਗਏ ਹਨ