ਅੰਮ੍ਰਿਤਸਰ ਵਿਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ ਇਕ ਹਜ਼ਾਰ ਤੋਂ ਪਾਰ

ਅੰਮ੍ਰਿਤਸਰ ਵਿਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ ਇਕ ਹਜ਼ਾਰ ਤੋਂ ਪਾਰ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਜੁਲਾਈ

ਕਰੋਨਾ ਮਹਾਂਮਾਰੀ ਦੇ ਚੱਲਦੇ ਜ਼ਿਲ੍ਹੇ ਵਿਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ ਇਕ ਹਜ਼ਾਰ ਤੋਂ ਵਧ ਗਿਆ ਹੈ। ਅੱਜ ਜ਼ਿਲ੍ਹੇ ਵਿਚ ਸੱਤ ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸੱਤ ਨਵੇਂ ਕੇਸਾਂ ਵਿਚ ਪੰਜ ਮਰੀਜ਼ ਆਈਐਲਆਈ ਨਾਲ ਸਬੰਧਤ ਹਨ, ਜਿਨ੍ਹਾਂ ਦਾ ਯਾਤਰਾ ਜਾਂ ਕਰੋਨਾ ਪਾਜ਼ੇਟਿਵ ਮਰੀਜ਼ਾਂ ਨਾਲ ਕੋਈ ਸਬੰਧ ਨਹੀਂ ਹੈ। ਇਨ੍ਹਾਂ ਵਿਚੋਂ ਇਕ ਪਿੰੰਡ ਝੰਡੇਰ, ਇਕ ਲੁਹਾਰਕਾ ਰੋਡ, ਇਕ ਖੈਰਾਬਾਦ ਰੋਡ, ਇਕ ਸੁਲਤਾਨਵਿੰਡ ਅਤੇ ਇਕ ਰੋਜ ਐਵੇਨਿਊ ਇਲਾਕੇ ਨਾਲ ਸਬੰਧਤ ਹੈ। ਦੋ ਕੇਸ ਕਰੋਨਾ ਪਾਜ਼ੇਟਿਵ ਮਰੀਜ਼ਾਂ ਤੋਂ ਲਗੀ ਲਾਗ ਨਾਲ ਸਬੰਧਤ ਹਨ। ਇਨ੍ਹਾਂ ਵਿਚੋਂ ਇਕ ਮਜੀਠਾ ਅਤੇ ਇਕ ਆਕਾਸ਼ ਐਵੇਨਿਊ ਇਲਾਕੇ ਨਾਲ ਸਬੰਧਤ ਹੈ। ਨਵੇਂ ਆਏ ਕੇਸਾਂ ਨਾਲ ਜ਼ਿਲ੍ਹੇ ਵਿਚ ਕੁਲ ਕਰੋਨਾ ਕੇਸਾਂ ਦੀ ਗਿਣਤੀ ਵਧ ਕੇ 1003 ਹੋ ਗਈ ਹੈ, ਜਿਸ ਵਿਚੋਂ 816 ਠੀਕ ਹੋ ਚੁੱਕੇ ਹਨ। ਇਸ ਵੇਲੇ 140 ਜ਼ੇਰੇ ਇਲਾਜ ਹਨ ਅਤੇ 47 ਦੀ ਮੌਤ ਹੋ ਚੁੱਕੀ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All