ਲੋਕਾਂ ਵੱਲੋਂ ਆਪ ਮੁਹਾਰੇ ਸੰਘਰਸ਼ ਵੱਲ ਵਹੀਰਾਂ

ਲੋਕਾਂ ਵੱਲੋਂ ਆਪ ਮੁਹਾਰੇ ਸੰਘਰਸ਼ ਵੱਲ ਵਹੀਰਾਂ

ਖੇਤੀ ਬਿੱਲਾਂ ਖ਼ਿਲਾਫ਼ ਅੰਮ੍ਰਿਤਸਰ ਦੇ ਦੇਵੀ ਦਾਸਪੁਰਾ ਨੇੜੇ ਰੇਲਾਂ ਰੋਕਦੇ ਹੋਏ ਲੋਕ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 25 ਸਤੰਬਰ

ਖੇਤੀ ਬਿੱਲਾਂ ਖ਼ਿਲਾਫ਼ ਜਾਰੀ ਕਿਸਾਨ ਸੰਘਰਸ਼ ਨੇ ਹੁਣ ਜਨਤਕ ਸੰਘਰਸ਼ ਦਾ ਰੂਪ ਲੈ ਗਿਆ ਹੈ। ‘ਪੰਜਾਬ ਬੰਦ’ ਦੇ ਸੱਦੇ ਦੌਰਾਨ ਅੱਜ ਵੱਖ ਵੱਖ ਵਰਗਾਂ ਅਤੇ ਕਿੱਤਿਆਂ ਦੇ ਲੋਕਾਂ ਨੇ ਆਪ ਮੁਹਾਰੇ ਧਰਨਿਆਂ ਵੱਲ ਵਹੀਰਾਂ ਘੱਤੀਆਂ।

ਖੇਤੀ ਬਿੱਲਾਂ ਵਿਰੁੱਧ ਸ਼ੁਰੂ ਹੋਏ ਸੰਘਰਸ਼ ਵਿੱਚ ਅੱਜ ਕਿਸਾਨਾਂ ਤੋਂ ਇਲਾਵਾ ਅਧਿਆਪਕ ਜਥੇਬੰਦੀਆਂ, ਸਿੱਖ ਜਥੇਬੰਦੀਆਂ, ਵਿਦਿਆਰਥੀ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ, ਕਲਾਕਾਰਾਂ, ਆੜ੍ਹਤੀਆਂ, ਪੱਲੇਦਾਰਾਂ, ਮੁਲਾਜ਼ਮਾਂ ਤੇ ਹੋਰ ਵਰਗਾਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਨੇ ਵੱਖ ਵੱਖ ਥਾਵਾਂ ’ਤੇ ਧਰਨੇ ਲਾਏ ਅਤੇ ਖੇਤੀ ਬਿੱਲ ਖ਼ਿਲਾਫ਼ ਕੇਂਦਰ ਸਰਕਾਰ ਨੂੰ ਲਲਕਾਰਿਆ।

ਸਰਹੱਦੀ ਜ਼ਿਲ੍ਹੇ ਦੇ ਦਿਹਾਤੀ ਖੇਤਰ ਤੋਂ ਇਲਾਵਾ ਸ਼ਹਿਰੀ ਖੇਤਰ ਵਿਚ ਵੀ ਵੱਖ ਵੱਖ ਥਾਵਾਂ ’ਤੇ ਖੇਤੀ ਬਿੱਲਾਂ ਖ਼ਿਲਾਫ਼ ਰੋਸ ਧਰਨੇ ਲਾਏ ਗਏ। ਇਸ ਦੌਰਾਨ ਗੋਲਡਨ ਗੇਟ ਨੇੜੇ ਸ਼੍ਰੋਮਣੀ ਅਕਾਲੀ ਦਲ, ਭੰਡਾਰੀ ਪੁਲ ’ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਤੇ ਸਿੱਖ ਜਥੇਬੰਦੀਆਂ, ਸਥਾਨਕ ਕੰਪਨੀ ਬਾਗ ਵਿਚ ਮਜ਼ਦੂਰ ਤੇ ਖੱਬੇਪੱਖੀ ਜਥੇਬੰਦੀਆਂ, ਛੇਹਰਟਾ ਵਿੱਚ ਕਾਂਗਰਸੀਆਂ ਅਤੇ ਪੁਤਲੀਘਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਧਰਨੇ ਦਿੱਤੇ ਗਏ। ਇਸੇ ਤਰ੍ਹਾਂ ਵਿਦਿਆਰਥੀ ਜਥੇਬੰਦੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਧਰਨਾ ਦਿੱਤਾ। ਇਸ ਦੌਰਾਨ ਕਲਾਕਾਰ ਜੋੜੀ ਹਰਦੀਪ ਗਿੱਲ ਤੇ ਅਨੀਤਾ ਦੇਵਗਨ ਨੇ ਭੰਡਾਰੀ ਪੁਲ ’ਤੇ ਲਾਏ ਧਰਨੇ ਵਿੱਚ ਸ਼ਮੂਲੀਅਤ ਕੀਤੀ। ਕਾਰ ਸੇਵਾ ਸੰਪਰਦਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਰੋਸ ਧਰਨੇ ’ਤੇ ਬੈਠੇ ਕਿਸਾਨਾਂ ਲਈ ਚਾਹ ਦਾ ਲੰਗਰ ਲਾਇਆ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਕਿਸਾਨਾਂ ਦੀ ਹਮਾਇਤ ਵਿਚ ਆਪਣੇ ਸਮੂਹ ਦਫਤਰ ਬੰਦ ਰੱਖੇ।

ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 26 ਸਤੰਬਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਤਰਨ ਤਾਰਨ ਅਤੇ ਫਾਜ਼ਿਲਕਾ ਵਿੱਚ ਵੀ ਰੇਲਾਂ ਰੋਕੀਆਂ ਜਾਣਗੀਆਂ। 27 ਸਤੰਬਰ ਨੂੰ ਬੀਬੀਆਂ ਕੇਸਰੀ ਦੁਪੱਟੇ ਲੈ ਕੇ ਰੇਲ ਪਟੜੀਆਂ ’ਤੇ ਧਰਨੇ ਦੇਣਗੀਆਂ। 28 ਸਤੰਬਰ ਨੂੰ ਸੰਘਰਸ਼ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਤਾ ਜਾਵੇਗਾ ਅਤੇ 29 ਸਤੰਬਰ ਨੂੰ ਜਥੇਬੰਦੀ ਵੱਲੋਂ ਸੂਬਾ ਕਮੇਟੀ ਦੀ ਮੀਟਿੰਗ ਕਰਕੇ ਸੰਘਰਸ਼ ਦੀ ਅਗਲੀ ਰੂਪ ਰੇਖਾ ਦਾ ਐਲਾਨ ਕੀਤਾ ਜਾਵੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...

ਸ਼ਹਿਰ

View All