ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਅਗਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਸੰਗਤਾਂ ਵੱਲੋਂ ਸ਼ਰਧਾ ਨਾਲ ਕਰਵਾਏ ਜਾਂਦੇ ਅਖੰਡ ਪਾਠ ਲਈ ਕਮਰਿਆਂ ਦੇ ਕੀਤੇ ਜਾ ਰਹੇ ਨਵੀਨੀਕਰਨ ਦੀ ਸੇਵਾ ਤਹਿਤ ਅੱਜ ਤਿੰਨ ਕਮਰੇ ਸੰਗਤ ਅਰਪਣ ਕੀਤੇ ਗਏ। ਇਸ ਤੋਂ ਪਹਿਲਾਂ 51 ਕਮਰਿਆਂ ਦੀ ਸੇਵਾ ਮੁਕੰਮਲ ਹੋ ਚੁੱਕੀ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਪ੍ਰਭਜੋਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਮਰਿਆਂ ਦੇ ਨਵੀਨੀਕਰਨ ਦੀ ਸੇਵਾ ਆਰੰਭੀ ਸੀ, ਜੋ ਅੱਜ ਮੁਕੰਮਲ ਹੋਈ ਹੈ। ਇਸ ਮੌਕੇ ਪ੍ਰਭਜੋਤ ਸਿੰਘ ਤੇ ਸੁਰਿੰਦਰਪਾਲ ਸਿੰਘ ਦਾ ਸਨਮਾਨ ਕੀਤਾ ਗਿਆ।