ਪੱਤਰ ਪ੍ਰੇਰਕ
ਅੰਮ੍ਰਿਤਸਰ, 1 ਜੁਲਾਈ
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ ਵਿੱਚ ਵਿਦਿਆਰਥਣ ਪ੍ਰਭਦੀਪ ਨੇ 98.6 ਫ਼ੀਸਦੀ ਅੰਕ ਪ੍ਰਾਪਤ ਜ਼ਿਲ੍ਹੇ ਵਿਚੋਂ ਦੂਸਰਾ ਅਤੇ ਸੂਬੇ ਦੀ ਮੈਰਿਟ ਲਿਸਟ ਵਿੱਚ ਪੰਜਵਾਂ ਸਥਾਨ ਹਾਸਲ ਕੀਤਾ ਹੈ। ਸਕੂਲ ਦੀਆਂ ਵਿਦਿਆਰਥਣਾਂ ਪ੍ਰਭਰੂਪ ਕੌਰ, ਹਰਸਾਹਿਬ ਕੌਰ ਅਤੇ ਕਿਰਨ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਪ੍ਰਿਅੰਕਾ ਸ਼ਰਮਾ ਨੇ (96 ਫ਼ੀਸਦੀ) ਤੀਸਰਾ ਸਥਾਨ ਪ੍ਰਾਪਤ ਕੀਤਾ। ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਨਤੀਜੇ ਸ਼ਾਨਦਾਰ ਰਹੇ।
ਧਾਰੀਵਾਲ (ਪੱਤਰ ਪ੍ਰੇਰਕ): ਪਿੰਡ ਲੇਹਲ (ਧਾਰੀਵਾਲ) ਦੇ ਵਾਸੀ ਰਜਿੰਦਰ ਸਿੰਘ ਗੋਰਾਇਆ ਦੀ ਸਪੁੱਤਰੀ ਰਾਜਦੀਪ ਕੌਰ ਗੋਰਾਇਆ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿੱਚ ਸਾਇੰਸ ਗਰੁੱਪ ਵਿੱਚ 97.4 ਫੀਸਦੀ ਅੰਕਾਂ ਨਾਲ ਪਹਿਲੇ ਦਰਜੇ ਵਿੱਚ ਬਾਰ੍ਹਵੀਂ ਪਾਸ ਕੀਤੀ ਹੈ।
ਮੁਕੇਰੀਆਂ (ਪੱਤਰ ਪ੍ਰੇਰਕ): ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਇੰਚਾਰਜ ਅਰਚਨਾ ਠਾਕੁਰ ਨੇ ਦੱਸਿਆ ਕਿ ਪੰਜਾਬ ਸਿੱਖਿਆ ਬੋਰਡ ਵੱਲੋਂ ਐਲਾਨੇ 12ਵੀਂ ਦੇ ਨਤੀਜਿਆਂ ਵਿੱਚ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਵੱਲੋਂ ਵਧੀਆ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ।
13 ਵਿਦਿਆਰਥੀ ਸਨਮਾਨਿਤ
ਅੰਮ੍ਰਿਤਸਰ (ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਬਾਰ੍ਹਵੀਂ ਦੀ ਪਾਸ ਪ੍ਰਤੀਸ਼ਤਤਾ 96.85 ਫ਼ੀਸਦੀ ਰਹੀ। 13 ਵਿਦਿਆਰਥੀਆਂ ਨੇ ਸੂਬੇ ਦੀ ਮੈਰਿਟ ਵਿੱਚ ਥਾਂ ਬਣਾਈ। ਓਲੰਪੀਅਨ ਸ਼ਮਸ਼ੇਰ ਸਿੰਘ ਸਰਕਾਰੀ ਸਕੂਲ ਅਟਾਰੀ ਦੀ ਵਿਦਿਆਰਥਣ ਸਮਰੀਨ ਕੌਰ ਨੇ 99.20 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਅਤੇ ਪੰਜਾਬ ਰਾਜ ਵਿੱਚ ਦੂਜਾ ਸਥਾਨ ਹਾਸਿਲ ਕੀਤਾ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜੁਗਰਾਜ ਸਿੰਘ ਰੰਧਾਵਾ ਨੇ ਸਟੇਟ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ 13 ਵਿਦਿਆਰਥੀਆਂ ਨੂੰ ਆਪਣੇ ਦਫਤਰ ਵਿੱਚ ਸਨਮਾਨਿਤ ਕੀਤਾ।