ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 1 ਸਤੰਬਰ
ਸਕੂਟਰ ਸਵਾਰ ਕੁੜੀ ਉਸ ਵੇਲੇ ਹੇਠਾਂ ਡਿੱਗਣ ਨਾਲ ਜ਼ਖ਼ਮੀ ਹੋ ਗਈ ਜਦੋਂ ਦੋ ਲੁਟੇਰਿਆਂ ਨੇ ਉਸ ਦਾ ਮੋਬਾਈਲ ਫੋਨ ਖੋਹਣ ਦਾ ਯਤਨ ਕੀਤਾ। ਇਸ ਦੌਰਾਨ ਹਾਜ਼ਰ ਲੋਕਾਂ ਨੇ ਇਨ੍ਹਾਂ ਲੁਟੇਰਿਆਂ ਨੂੰ ਕਾਬੂ ਕਰ ਲਿਆ ਅਤੇ ਬਾਅਦ ਵਿੱਚ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ। ਜ਼ਖ਼ਮੀ ਹੋਈ ਕੁੜੀ ਦੀ ਸ਼ਨਾਖਤ ਪਲਵੀ ਸ਼ਰਮਾ ਵਜੋਂ ਹੋਈ ਹੈ ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਸ਼ਨਾਖਤ ਧਰਮਵੀਰ ਸਿੰਘ ਉਰਫ ਕੋਮਲ ਤੇ ਗੁਰਿੰਦਰ ਸਿੰਘ ਉਰਫ ਲਵ ਵਜੋਂ ਹੋਈ ਹੈ। ਇਸ ਦੌਰਾਨ ਪੁਲੀਸ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਅਤੇ ਅਦਾਲਤ ਵਿੱਚ ਪੇਸ਼ ਕੀਤਾ।