ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 16 ਜੁਲਾਈ
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡਪਾਠ ਦੇ ਭੋਗ ਮਗਰੋਂ ਸੱਚਖੰਡ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸ਼ਹੀਦ ਭਾਈ ਤਾਰੂ ਸਿੰਘ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ।