
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 31 ਜਨਵਰੀ
ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਦੀ ਤਰੀਕ ਇੱਕ ਮਹੀਨੇ ਲਈ ਹੋਰ ਵਧਾ ਦਿੱਤੀ ਹੈ। ਉਂਝ ਇਸ ਮੁਹਿੰਮ ਦੀ ਸਮਾਪਤੀ ਦਾ ਅੱਜ ਆਖ਼ਰੀ ਦਿਨ ਸੀ। ਇਹ ਮੁਹਿੰਮ ਲੰਘੀ ਪਹਿਲੀ ਦਸੰਬਰ ਨੂੰ ਸ਼ੁਰੂ ਕੀਤੀ ਗਈ ਸੀ। ਹੁਣ ਤੱਕ ਸ਼੍ਰੋਮਣੀ ਕਮੇਟੀ ਇਸ ਮੁਹਿੰਮ ਤਹਿਤ 13 ਲੱਖ ਲੋਕਾਂ ਦੇ ਪ੍ਰੋਫਾਰਮੇ ਭਰਵਾ ਚੁੱਕੀ ਹੈ।
ਇਸ ਦੀ ਪੁਸ਼ਟੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਤਰੀਕ ਵਧਾਉਣ ਦਾ ਫੈਸਲਾ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਵਿਚ ਕੀਤਾ ਗਿਆ ਸੀ। ਉਨ੍ਹਾਂ ਦਸਿਆ ਕਿ ਹੁਣ ਤੱਕ ਸ਼੍ਰੋਮਣੀ ਕਮੇਟੀ ਨੇ ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਹਿੱਸਿਆਂ ਅਤੇ ਵਿਦੇਸ਼ਾਂ ਤੋਂ 13 ਲੱਖ ਲੋਕਾਂ ਦੇ ਦਸਤਖਤ ਪ੍ਰਾਪਤ ਕੀਤੇ ਹਨ। ਆਨਲਾਈਨ ਰਾਹੀ ਦੇਸ਼ ਤੇ ਵਿਦੇਸ਼ਾਂ ਤੋਂ ਘੱਟੋ-ਘੱਟ 18,000 ਦਸਤਖਤ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਡੀਪੀਸੀ ਜ਼ੋਨ ਪੱਧਰੀ ਮੀਟਿੰਗਾਂ ਕਰੇਗੀ, ਪਹਿਲੀ ਮੀਟਿੰਗ ਭਲਕੇ ਅੰਮ੍ਰਿਤਸਰ ਵਿਖੇ ਬੰਦੀ ਸਿੰਘਾਂ ਦੇ ਮੁੱਦੇ ਦੇ ਏਜੰਡੇ ਨਾਲ ਹੋਵੇਗੀ।
ਲੋਕਾਂ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਕਈ ਇਤਿਹਾਸਕ ਗੁਰਦੁਆਰਿਆਂ ਵਿੱਚ ਪ੍ਰੋਫਾਰਮੇ ਭਰ ਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਮੁਲਕਾਂ ਵਿੱਚ ਵੀ ਲੋਕ ਇਸ ਅੰਦੋਲਨ ਨੂੰ ਉਤਸ਼ਾਹਿਤ ਕਰਨ ਲਈ ਡਿਜੀਟਲ ਤੌਰ ’ਤੇ ਇਸ ਮੁਹਿੰਮ ਵਿਚ ਸ਼ਾਮਲ ਹੋਏ ਹਨ।
ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਵੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਸਮਰਥਨ ਕਰਦਿਆਂ ਦਸਤਖਤ ਕੀਤੇ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ