ਸ਼੍ਰੋਮਣੀ ਕਮੇਟੀ ਨੇ ਕਰਨਾਲ ਵਿੱਚ ਕਿਸਾਨਾਂ ਲਈ ਲੰਗਰ ਲਾਇਆ

ਅਕਾਲੀ ਦਲ ਦਾ ਵਿਰੋਧ ਕਰਨ ਵਾਲਿਆਂ ਨੂੰ ਹੋਰਨਾਂ ਸਿਆਸੀ ਪਾਰਟੀਆਂ ਦੇ ਸਮਰਥਕ ਦੱਸਿਆ

ਸ਼੍ਰੋਮਣੀ ਕਮੇਟੀ ਨੇ ਕਰਨਾਲ ਵਿੱਚ ਕਿਸਾਨਾਂ ਲਈ ਲੰਗਰ ਲਾਇਆ

ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਬੀਬੀ ਜਗੀਰ ਕੌਰ।

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 8 ਸਤੰਬਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨਾਂ ਦੇ ਕਰਨਾਲ ਮੋਰਚੇ ਵਿੱਚ ਲੰਗਰ ਸ਼ੁਰੂ ਕਰ ਦਿੱਤਾ ਹੈ। ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਦਿੱਲੀ ਤੋਂ ਬਾਅਦ ਕਰਨਾਲ ਵਿੱਚ ਕਿਸਾਨਾਂ ਵੱਲੋਂ ਵਿੱਢੇ ਗਏ ਸੰਘਰਸ਼ ਵਿੱਚ ਸ਼੍ਰੋਮਣੀ ਕਮੇਟੀ ਪੂਰਾ ਸਹਿਯੋਗ ਦੇਵੇਗੀ ਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਸਬੰਧੀ ਕਮੇਟੀ ਦੇ ਉਪ ਦਫ਼ਤਰ ਕੁਰੂਕਸ਼ੇਤਰ ਤੇ ਹਰਿਆਣਾ ਵਿਚਲੇ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਤੁਰੰਤ ਲੋੜੀਂਦੇ ਪ੍ਰਬੰਧ ਕਰਨ ਲਈ ਆਖਿਆ ਗਿਆ ਹੈ। ਇਸ ਤੋਂ ਇਲਾਵਾ ਹਰਿਆਣਾ ਨਾਲ ਲੱਗਦੀ ਸਰਹੱਦ ਦੇ ਨਜ਼ਦੀਕੀ ਗੁਰਦੁਆਰਿਆਂ ਤੋਂ ਵੀ ਇਸ ਕਾਰਜ ਲਈ ਅਮਲਾ ਭੇਜਿਆ ਗਿਆ ਹੈ। ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੀਤੇ ਜਾ ਰਹੇ ਵਿਰੋਧ ਬਾਰੇ ਉਨ੍ਹਾਂ ਕਿਹਾ ਕਿ ਵਿਰੋਧ ਕਰਨ ਵਾਲੇ ਕਿਸਾਨ ਨਹੀਂ, ਕੁਝ ਸਿਆਸੀ ਧਿਰਾਂ ਦੇ ਸਮਰਥਕ ਸਨ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਿੱਖ ਸੰਸਥਾ ਵੱਲੋਂ ਕਿਸਾਨਾਂ ਨੂੰ ਲੰਗਰ, ਚਾਹ-ਪਾਣੀ ਅਤੇ ਰਹਿਣ ਦੇ ਪ੍ਰਬੰਧ ਕਰ ਕੇ ਦਿੱਤੇ ਜਾਣਗੇ, ਜਿਸ ਦੀ ਨਿਗਰਾਨੀ ਕਮੇਟੀ ਮੈਂਬਰ ਅਤੇ ਸਕੱਤਰ ਪੱਧਰ ਦੇ ਅਧਿਕਾਰੀ ਕਰਨਗੇ।

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਮਿਲੀ ਸੀ ਕਿ ਧਰਨੇ ਵਿੱਚ ਕਿਸਾਨਾਂ ਨੂੰ ਲੰਗਰ ਅਤੇ ਪਾਣੀ ਦੀ ਲੋੜ ਹੈ, ਜਿਸ ਮਗਰੋਂ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਤਿੰਨ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਲੰਗਰ ਲਾਉਣ ਦੀਆਂ ਹਦਾਇਤਾਂ ਕੀਤੀਆਂ ਸਨ। ਉਨ੍ਹਾਂ ਦੱਸਿਆ ਕਿ ਸਵੇਰ ਤੋਂ ਹੀ ਧਰਨੇ ਵਾਲੀ ਥਾਂ ’ਤੇ ਲੰਗਰ ਲਗਾ ਦਿੱਤੇ ਗਏ ਹਨ ਅਤੇ ਹੁਣ ਇਨ੍ਹਾਂ ਨੂੰ ਚਲਾਉਣ ਲਈ ਟੀਮਾਂ ਭੇਜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਦਿੱਲੀ ਦੀਆਂ ਬਰੂਹਾਂ ’ਤੇ ਲੱਗੇ ਕਿਸਾਨੀ ਮੋਰਚਿਆਂ ਵਿੱਚ ਸੇਵਾਵਾਂ ਪ੍ਰਦਾਨ ਕੀਤੀਆਂ ਸਨ ਤੇ ਹੁਣ ਕਰਨਾਲ ਵਿੱਚ ਵੀ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ।

ਕਿਸਾਨਾਂ ਤੇ ਸਰਕਾਰਾਂ ਵਿਚਾਲੇ ਟਕਰਾਅ ਤੋਂ ਦਾਦੂਵਾਲ ਫ਼ਿਕਰਮੰਦ

ਅੰਮ੍ਰਿਤਸਰ (ਟਨਸ): ਸਾਬਕਾ ਮੁਤਵਾਜ਼ੀ ਜਥੇਦਾਰ ਅਤੇ ਹਰਿਆਣਾ ਕਮੇਟੀ ਦੇ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਸਾਨਾਂ ਅਤੇ ਸਰਕਾਰਾਂ ਵਿਚਾਲੇ ਬਣ ਰਹੀ ਟਕਰਾਅ ਵਾਲੀ ਸਥਿਤੀ ’ਤੇ ਚਿੰਤਾ ਪ੍ਰਗਟਾਈ ਹੈ। ਅੱਜ ਇੱਥੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਦਾਦੂਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਉੱਤੇ ਲਾਠੀਚਾਰਜ ਕਰਨਾ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ। ਇਹ ਲਾਠੀਚਾਰਜ ਕਰਨਾਲ ਵਿਚ ਹੋਵੇ ਜਾਂ ਮੋਗਾ ਵਿਚ, ਇਸ ਦੀ ਨਿਖੇਧੀ ਕਰਨੀ ਬਣਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਕਿਸਾਨ ਦੋਵੇਂ ਧਿਰਾਂ ਬਿਨਾਂ ਕਿਸੇ ਸ਼ਰਤ ਦੇ ਗੱਲਬਾਤ ਦਾ ਸਿਲਸਿਲਾ ਸ਼ੁਰੂ ਕਰਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All