ਕਿਸਾਨ ਸੰਘਰਸ਼ ਨੂੰ ਦਰਸਾਉਂਦੇ ਨਾਟਕ ਦਾ ਮੰਚਨ

ਕਿਸਾਨ ਸੰਘਰਸ਼ ਨੂੰ ਦਰਸਾਉਂਦੇ ਨਾਟਕ ਦਾ ਮੰਚਨ

ਅੰਮ੍ਰਿਤਸਰ ਵਿੱਚ ਨਾਟਕ ਖੇਡਦੇ ਹੋਏ ਕਲਾਕਾਰ।

ਪੱਤਰ ਪ੍ਰੇਰਕ

ਅੰਮ੍ਰਿਤਸਰ, 3 ਜੁਲਾਈ

ਰੰਗ ਮੰਚ ਵਲੋਂ ਥੀਏਟਰ ਫੈਸਟੀਵਲ ਦੇ ਦੂਜੇ ਦਿਨ ਡਾ. ਸੁਰਜੀਤ ਪਾਤਰ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਵਲੋਂ ਨਿਰਦੇਸ਼ਿਤ ਪੰਜਾਬੀ ਨਾਟਕ ‘ਇਹ ਬਾਤ ਨਿਰੀ ਏਨੀ ਹੀ ਨਹੀਂ’ ਇਥੇ ਵਿਰਸਾ ਵਿਹਾਰ ਕੇਂਦਰ ਵਿਚ ਖੇਡਿਆ ਗਿਆ।

ਇਹ ਨਾਟਕ ਭਾਰਤ ਵਿਚ ਇਕ ਸਾਲ ਤੋਂ ਵੀ ਵੱਧ ਸਮੇਂ ਤਕ ਚੱਲੇ ਕਿਸਾਨੀ ਸੰਘਰਸ਼ ਦੀ ਦਾਸਤਾਨ ਨੂੰ ਬਿਆਨ ਕਰਦਾ ਹੈ। ਕਿਸਾਨਾਂ ਦੇ ਧੁੱਪ, ਮੀਂਹ ਅਤੇ ਠੰਢ ਦੇ ਦਿਨਾਂ ਨੂੰ ਆਪਣੇ ਤਨ ’ਤੇ ਹੰਢਾਉਣ ਤੇ ਮਜ਼ਬੂਤ ਇਰਾਦਿਆਂ ਨਾਲ ਸੰਘਰਸ਼ ਕਰਨ ਨੂੰ ਨਾਟਕ ਰਾਹੀਂ ਬਾਖ਼ੂਬੀ ਪੇਸ਼ ਕੀਤਾ ਗਿਆ। ਇਸ ਮੌਕੇ ਸੁਰਜੀਤ ਪਾਤਰ ਦੀਆਂ ਕਿਸਾਨੀ ਸੰਘਰਸ਼ ਬਾਰੇ ਲਿਖੀਆਂ ਕਵਿਤਾਵਾਂ ਨੂੰ ਰੰਗਕਰਮੀ ਗੁਰਤੇਜ ਮਾਨ, ਸਾਜਨ ਕੋਹਿਨੂਰ, ਰਾਜਿੰਦਰ ਬੁਲਟ ਅਤੇ ਗੁਰਦਿੱਤਪਾਲ ਸਿੰਘ ਨੇ ਪੇਸ਼ ਕੀਤਾ। ਹਰਿੰਦਰ ਸੋਹਲ ਦੇ ਸੰਗੀਤ ਅਤੇ ਹਰਪ੍ਰੀਤ ਸਿੰਘ ਦੀਆਂ ਸਲਾਇਡਾਂ ਨੇ ਨਾਟਕ ਨੂੰ ਨਵੀਂ ਰੰਗਤ ਦਿੱਤੀ। ਇਸ ਮੌਕੇ ਪਦਮਸ੍ਰੀ ਡਾ. ਸੁਰਜੀਤ ਪਾਤਰ, ਡਾ. ਨਿਰਮਲ ਜੌੜਾ ਤੇ ਡਾ. ਅਮਰਜੀਤ ਗਰੇਵਾਲ ਨਾਟਕ ਵੇਖਣ ਪੁੱਜੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਰਥਿਕ ਵਿਕਾਸ ਦਾ ਲੰਮੇਰਾ ਪੰਧ

ਆਰਥਿਕ ਵਿਕਾਸ ਦਾ ਲੰਮੇਰਾ ਪੰਧ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All