ਕਿਸਾਨਾਂ ਦੇ ਸਾਰੇ ਮਸਲੇ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ: ਟਿਕੈਤ

ਕਿਸਾਨਾਂ ਨੂੰ ਵੱਡੀ ਗਿਣਤੀ ’ਚ ਦਿੱਲੀ ਪੁੱਜਣ ਦੀ ਅਪੀਲ; ਕਿਸਾਨ ਮੋਰਚੇ ਦੇ ਸਿਆਸਤ ’ਚ ਆਉਣ ਤੋਂ ਕੀਤਾ ਇਨਕਾਰ

ਕਿਸਾਨਾਂ ਦੇ ਸਾਰੇ ਮਸਲੇ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ: ਟਿਕੈਤ

ਅੰਮ੍ਰਿਤਸਰ ’ਚ ਸ਼ਨਿੱਚਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਕਿਸਾਨ ਆਗੂ ਰਾਕੇਸ਼ ਟਿਕੈਤ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ/ਜਗਜੀਤ ਸਿੰਘ

ਅੰਮ੍ਰਿਤਸਰ/ਮੁਕੇਰੀਆਂ, 27 ਨਵੰਬਰ

ਪ੍ਰਧਾਨ ਮੰਤਰੀ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਕਾਰਵਾਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਨੇ ਅੱਧੀ ਜਿੱਤ ਦੱਸਦਿਆਂ ਅੱਜ ਇਸ ਸਬੰਧੀ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਕਿਸਾਨਾਂ ਦੀ ਮੁਕੰਮਲ ਜਿੱਤ ਦੀ ਅਰਦਾਸ ਕੀਤੀ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਇਸ ਫ਼ੈਸਲੇ ਮਗਰੋਂ ਫਿਲਹਾਲ 29 ਨਵੰਬਰ ਨੂੰ ਸੰਸਦ ਦੇ ਘਿਰਾਓ ਵਾਲਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ ਅਤੇ 4 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਸੱਦੀ ਗਈ ਹੈ ਜਿਸ ਵਿੱਚ ਅਗਲੀ ਰਣਨੀਤੀ ਉਲੀਕੀ ਜਾਵੇਗੀ।

ਉਹ ਅੱਜ ਇਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਨ। ਇਸ ਦੌਰਾਨ ਉਹ ਦੋ ਵੱਖ ਵੱਖ ਥਾਵਾਂ ’ਤੇ ਕਿਸਾਨ ਆਗੂਆਂ ਦੇ ਘਰ ਵੀ ਗਏ ਹਨ। ਰਾਤ ਨੂੰ ਉਹ ਇਥੋਂ ਮੁੰਬਈ ਲਈ ਰਵਾਨਾ ਹੋਣਗੇ ਜਿਥੇ ਭਲਕੇ ਕਿਸਾਨਾਂ ਦਾ ਇਕ ਸਮਾਗਮ ਹੈ। ਇਥੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੱਕ ਐੱਮਐੱਸਪੀ ਦੀ ਗਾਰੰਟੀ ਬਾਰੇ ਕਾਨੂੰਨ ਨਹੀਂ ਬਣਦਾ ਅਤੇ ਹੋਰ ਕਿਸਾਨੀ ਮਸਲੇ ਹੱਲ ਨਹੀਂ ਹੁੰਦੇ ਕਿਸਾਨ ਮੋਰਚਾ ਜਾਰੀ ਰਹੇਗਾ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਵਾਂਗ ਹੀ ਜਥਿਆਂ ਦੇ ਰੂਪ ਵਿੱਚ ਦਿੱਲੀ ਬਾਰਡਰ ’ਤੇ ਲੱਗੇ ਮੋਰਚਿਆਂ ’ਚ ਸ਼ਮੂਲੀਅਤ ਜਾਰੀ ਰੱਖਣ। ਸ੍ਰੀ ਟਿਕੈਤ ਨੇ ਕਿਹਾ ਕਿ ਕਿਸਾਨ ਮੋਰਚੇ ਵੱਲੋਂ ਹੋਰ ਕਿਸਾਨ ਮੰਗਾਂ ਬਾਰੇ ਸਰਕਾਰ ਨੂੰ ਗੱਲਬਾਤ ਕਰਨ ਲਈ ਪੱਤਰ ਭੇਜਿਆ ਗਿਆ ਹੈ ਪਰ ਫਿਲਹਾਲ ਸਰਕਾਰ ਇਸ ਮਾਮਲੇ ’ਤੇ ਚੁੱਪ ਹੈ। ਇਕ ਸੁਆਲ ਦੇ ਜੁਆਬ ਵਿੱਚ ਉਨ੍ਹਾਂ ਕਿਹਾ ਕਿ ਐੱਮਐੱਸਪੀ ਬਾਰੇ ਪਹਿਲਾਂ ਵੀ ਇਕ ਕਮੇਟੀ ਬਣੀ ਸੀ ਅਤੇ ਉਸ ਨੇ ਐੱਮਐੱਸਪੀ ਬਾਰੇ ਗਾਰੰਟੀ ਕਾਨੂੰਨ ਬਣਾਉਣ ਦਾ ਪ੍ਰਸਤਾਵ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਕਮੇਟੀ ਦੇ ਇਸ ਪ੍ਰਸਤਾਵ ਦੇ ਆਧਾਰ ’ਤੇ ਇਸ ਸਬੰਧੀ ਕਾਨੂੰਨ ਬਣਾਵੇ। ਇਸ ਬਾਰੇ ਹੋਰ ਕਿਸੇ ਕਮੇਟੀ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਕਿਸਾਨੀ ਮਸਲਿਆਂ ਬਾਰੇ ਸਰਕਾਰ ਨਾਲ ਗੱਲਬਾਤ ਲਈ ਇਕ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਵੀ ਸਰਕਾਰ ਨਾਲ ਗੱਲਬਾਤ ਹੋਈ ਤਾਂ ਉਸ ਵੇਲੇ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰਲੀ ਜ਼ਮੀਨ ਦੇ ਮੁਆਵਜ਼ੇ ਦੀ ਮੰਗ ਬਾਰੇ ਵੀ ਗੱਲ ਕੀਤੀ ਜਾਵੇਗੀ। ਕਿਸਾਨ ਆਗੂ ਨੇ ਇਹ ਵੀ ਸਪੱਸ਼ਟ ਕੀਤਾ ਕਿ ਸੰਯੁਕਤ ਕਿਸਾਨ ਮੋਰਚਾ ਰਾਜਨੀਤੀ ਵਿੱਚ ਨਹੀਂ ਆਵੇਗਾ। ਮੋਰਚਾ ਦੇਸ਼ ਦੇ ਕਿਸਾਨਾਂ ਲਈ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਇੱਕਜੁਟ ਹੋ ਕੇ ਲੜਾਈ ਲੜਦਾ ਰਹੇਗਾ। ਇਸ ਤੋਂ ਪਹਿਲਾਂ ਰਾਕੇਸ਼ ਟਿਕੈਤ ਨੇ ਮੁਕੇਰੀਆਂ ਵਿੱਚ ਖੰਡ ਮਿੱਲ ਅੱਗੇ ਮੀਡੀਆ ਨਾਲ ਗੱਲਬਾਤ ਕੀਤੀ।

ਅਟਾਰੀ (ਦਿਲਬਾਗ ਸਿੰਘ ਗਿੱਲ): ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਅੱਜ ਪਿੰਡ ਧੱਤਲ ਵਿੱਚ ਬਾਬਾ ਅਵਤਾਰ ਸਿੰਘ ਧੱਤਲ ਨੂੰ ਮਿਲਣ ਪੱਜੇ। ਇਸ ਮੌਕੇ ਰਾਕੇਸ਼ ਟਿਕੈਤ ਨਾਲ ਪਹੁੰਚੇ ਹਰਵਿੰਦਰ ਸਿੰਘ ਲੱਖੋਵਾਲ ਭਾਰਤੀ ਕਿਸਾਨ ਯੂਨੀਅਨ, ਹਰਪਾਲ ਸਿੰਘ ਹਰਪੁਰ ਪ੍ਰਧਾਨ ਜੱਟ ਮਹਾਂ ਸਭਾ ਪੰਜਾਬ ਨੂੰ ਬਾਬਾ ਅਵਤਾਰ ਸਿੰਘ ਨੇ ਸਨਮਾਨਿਆ।

ਚੋਣ ਜ਼ਾਬਤੇ ਤੋਂ ਪਹਿਲਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ

ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਨੂੰ ਆਖਿਆ ਕਿ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕੀਤੇ ਜਾਣ। ਇਸੇ ਤਰ੍ਹਾਂ ਹਾਈਵੇਅ ਬਣਾਉਣ ਲਈ ਕਿਸਾਨਾਂ ਦੀਆਂ ਕਬਜ਼ੇ ਵਿੱਚ ਲਈਆਂ ਜਾ ਰਹੀਆਂ ਜ਼ਮੀਨਾਂ ਦਾ ਮਾਰਕੀਟ ਦੇ ਮੌਜੂਦਾ ਰੇਟ ਮੁਤਾਬਕ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਕਿਸਾਨ ਆਗੂ ਰਣਜੀਤ ਸਿੰਘ ਮਾਨ, ਸੁਖਦੇਵ ਸਿੰਘ ਹੇਰ ਤੇ ਹੋਰ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All