ਵੱਖ-ਵੱਖ ਸਕੂਲਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ : The Tribune India

ਵੱਖ-ਵੱਖ ਸਕੂਲਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਵੱਖ-ਵੱਖ ਸਕੂਲਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅਰਸ਼ਪ੍ਰੀਤ ਕੌਰ, ਮਾਨਵਜੋਤ ਸਿੰਘ ਤੇ ਗੁਰਬਾਜ ਸਿੰਘ ਦਾ ਸਨਮਾਨ ਕਰਨ ਮੌਕੇ ਸਕੂਲ ਸਟਾਫ। ਫੋਟੋ: ਲਖਨਪਾਲ ਸਿੰਘ

ਖੇਤਰੀ ਪ੍ਰਤੀਨਿਧ

ਅੰਮ੍ਰਿਤਸਰ, 25 ਮਈ

ਗੁਰੂ ਨਗਰੀ ਅੰਮ੍ਰਿਤਸਰ ਸਥਿਤ ਸਕੂਲ ਆਫ਼ ਐਮੀਨੈਂਸ ਮਾਲ ਰੋਡ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਸ਼੍ਰੇਣੀ ਦੇ ਐਲਾਨੇ ਗਏ। ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਦੱਸਿਆ ਕਿ ਵਿਦਿਆਰਥਣਾਂ ਦ੍ਰਿਸ਼ਟੀ ਅਤੇ ਸਿਮਰਨ ਨੇ ਬਾਰ੍ਹਵੀਂ ’ਚੋਂ 96.8% ਅੰਕ, ਦਿਵਿਆ ਨੇ 96.6% ਅੰਕ ਤੇ ਨੈਂਨਸੀ ਨੇ 96% ਅੰਕ ਪ੍ਰਾਪਤ ਕਰਕੇ ਸਕੂਲ ’ਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕੀਤੇ। ਸਕੂਲ ਦੀਆਂ ਲਗਭਗ 68 ਵਿਦਿਆਰਥਣਾਂ ਨੇ 90% ਤੋਂ ਵਧ ਅੰਕ, 200 ਵਿਦਿਆਰਥਣਾਂ ਨੇ 80% ਤੋਂ 90% ਅੰਕ ਅਤੇ ਬਾਕੀ ਲਗਭਗ ਸਾਰੀਆਂ ਵਿਦਿਆਰਥਣਾਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦੀ ਮਿਆਰੀ ਸਿੱਖਿਆ ਪ੍ਰਣਾਲੀ ਦਾ ਸਬੂਤ ਦਿੱਤਾ, ਜਿਸ ਦਾ ਸਿਹਰਾ ਸਕੂਲ ਦੇ ਮਿਹਨਤੀ ਅਤੇ ਪ੍ਰਤਿਬੱਧ ਅਧਿਆਪਕਾਂ ਦੇ ਸਿਰ ਜਾਂਦਾ ਹੈ।

ਜੰਡਿਆਲਾ ਗੁਰੂ (ਪੱਤਰ ਪ੍ਰੇਰਕ): ਸਥਾਨਕ ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100% ਰਿਹਾ। ਸਕੂਲ ਦੇ ਪ੍ਰਿੰਸੀਪਲ ਸਵਿਤਾ ਕਪੂਰ ਨੇ ਕਿਹਾ ਸੀਨੀਅਰ ਸੈਕੰਡਰੀ ਦੇ ਸਾਇੰਸ ਗਰੁੱਪ ਵਿਚੋਂ ਵਿਦਿਆਰਥਣ ਕੰਚਨ 482/500 ਪਲਵੀ ਨੇ 473/500 ਅੰਕ ਪ੍ਰਾਪਤ ਕਰਕੇ ਕਰਮਵਾਰ ਪਹਿਲਾ, ਸੁਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਸਾਇੰਸ ਗਰੁੱਪ ਦੇ ਵਿੱਚ ਕੁੱਲ 19 ਵਿਦਿਆਰਥੀਆਂ ਵਿੱਚੋਂ 8 ਵਿਦਿਆਰਥੀਆਂ ਨੇ 90% ਤੋਂ ਜਿਆਦਾ ਅੰਕ ਪ੍ਰਾਪਤ ਕੀਤੇ ਅਤੇ 11 ਬੱਚਿਆਂ ਨੇ 80% ਤੋਂ ਜਿਆਦਾ ਅੰਕ ਪ੍ਰਾਪਤ ਕੀਤੇ। ਇਸੇ ਤਰ੍ਹਾਂ ਕਾਮਰਸ ਗਰੁੱਪ ਦੇ ਰਾਹੁਲ ਨੇ 457 /500, ਵੰਦਨਾ ਨੇ 447/500 ਅੰਕ, ਕਸ਼ਿਸ਼ ਨੇ 432/500 ਅੰਕ ਲੈਕੇ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਲਿਆ।

ਕਾਦੀਆਂ (ਪੱਤਰ ਪ੍ਰੇਰਕ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਦੇ ਨਤੀਜੇ ਵਿੱਚ ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦਾ ਸ਼ਾਨਦਾਰ ਨਤੀਜਾ ਰਿਹਾ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮਮਤਾ ਡੋਗਰਾ ਨੇ ਕਿਹਾ ਕਿ ਸਾਇੰਸ ਗਰੁੱਪ ਵਿੱਚ ਸ਼ਵੇਤਾ ਨੇ 94.8 ਫ਼ੀਸਦੀ ਅੰਕ ਲੈ ਕੇ ਪਹਿਲਾ, ਜਗਮੀਤ ਕੌਰ ਨੇ 94.2 ਲੈ ਕੇ ਦੂਜਾ ਸਥਾਨ, ਕਿਰਨਦੀਪ ਕੌਰ 93.6 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।

ਤਲਵਾੜਾ (ਪੱਤਰ ਪ੍ਰੇਰਕ): ਇਥੇ 12ਵੀਂ ਜਮਾਤ ਦੇ ਨਤੀਜਿਆਂ ’ਚ ਸਰਕਾਰੀ ਸਕੂਲਾਂ ਦੀ ਝੰਡੀ ਰਹੀ ਹੈ। ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ-3 ਦੀਆਂ 6 ਵਿਦਿਆਰਥਣਾਂ ਨੇ ਮੈਰਿਟ ’ਚ ਸਥਾਨ ਹਾਸਲ ਕੀਤਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਹੀ ਦੇਵੀ ਦੇ 4 ਵਿਦਿਆਰਥੀ ਮੈਰਿਟ ’ਚ ਆਏ ਹਨ। ਸਸਸ ਸਕੂਲ ਸੈਕਟਰ 3 ਤਲਵਾੜਾ ਦੇ ਪ੍ਰਿੰਸੀਪਲ ਗੁਰਾਂ ਦਾਸ ਨੇ ਦੱਸਿਆ ਕਿ ਬੋਰਡ ਪ੍ਰੀਖਿਆਵਾਂ ’ਚ ਸੁਨਿਧੀ ਨੇ 98.40 ਅਤੇ ਜੀਆ 98.20 ਫੀਸਦੀ ਅੰਕ ਹਾਸਲ ਕਰਕੇ ਬੋਰਡ ਦੀ ਮੈਰਿਟ ਸੂਚੀ ਵਿਚ ਕ੍ਰਮਵਾਰ 8ਵਾਂ ਅਤੇ 9ਵਾਂ ਰੈਂਕ ਜਦਕਿ ਜ਼ਿਲ੍ਹੇ ਵਿਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ ਹੈ। ਸਕੂਲ ਦੀ ਵਿਦਿਆਰਥਣ ਪ੍ਰਿਆ ਕੁਮਾਰੀ ਨੇ 488, ਨਿਤਿਕਾ ਨੇ 487, ਹਰਮਨਦੀਪ ਕੌਰ ਅਤੇ ਤਨਿਸ਼ਾ ਠਾਕੁਰ ਦੋਵਾਂ ਨੇ 486 ਅੰਕ ਹਾਸਲ ਕਰਕੇ ਬੋਰਡ ਦੀ ਮੈਰਿਟ ਸੂਚੀ ਵਿਚ ਕ੍ਰਮਵਾਰ 12ਵਾਂ, 13ਵਾਂ ਅਤੇ 14ਵਾਂ ਰੈਂਕ ਹਾਸਲ ਕੀਤਾ ਹੈ।

ਜਲੰਧਰ (ਪੱਤਰ ਪ੍ਰੇਰਕ): ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਆਦਮਪੁਰ ਦਾ ਬਾਰਵ੍ਹੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ। ਆਰਟਸ ਸਟਰੀਮ ਵਿਚੋਂ ਰਮਨ ਨੇ 93 ਫੀਸਦੀ ਨੰਬਰ ਲੈ ਕੇ ਪਹਿਲਾ, ਗੁਰਪ੍ਰੀਤ ਨੇ 89 ਫੀਸਦੀ ਨੰਬਰ ਲੈ ਕੇ ਦੂਜਾ ਅਤੇ ਜੈਸਮੀਨ ਕੌਰ ਨੇ 86 ਫੀਸਦੀ ਨੇਬਰ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕਾਮਰਸ ਵਿਚੋਂ ਜਸਕਰਨ ਨੇ 81 ਫੀਸਦੀ ਨੰਬਰ ਲੈ ਕੇ ਪਹਿਲਾ, ਵਿਸ਼ਾਲ 75 ਫੀਸਦੀ ਨੰਬਰ ਲੈ ਕੇ ਦੂਜਾ ਅਤੇ ਪ੍ਰਭਜੋਤ ਸਿੰਘ ਨੇ 74 ਫੀਸਦੀ ਨੰਬਰ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੀ ਪ੍ਰਿੰਸੀਪਲ ਬਿੰਦੂ ਨੇ ਦੱਸਿਆ ਕਿ ਇਸ ਸਾਲ 26 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀੇ ਸੀ। ਜਿਨ੍ਹਾਂ ਵਿਚੋਂ 25 ਵਿਦਿਆਰਥੀ ਪਹਿਲੇ ਦਰਜੇ ਵਿਚ ਨੰਬਰ ਲੈ ਕੇ ਪਾਸ ਹੋਏ।

ਹੁਸ਼ਿਆਰਪੁਰ (ਪੱਤਰ ਪ੍ਰੇਰਕ): ਲਾਲਾ ਲਾਜਪਤ ਰਾਏ ਸੀਨੀਅਰ ਸੈਕੰਡਰੀ ਸਕੂਲ ਸਰਕਾਰੀ ਕਾਲਜ ਰੋਡ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਰੇਨੂ ਬਾਲਾ ਨੇ ਦੱਸਿਆ ਕਿ ਵਿਦਿਆਰਥਣ ਅੰਸ਼ੂ ਨੇ ਪਹਿਲਾ, ਸਿਮਰਨ ਨੇ ਦੂਜਾ ਤੇ ਰਵੀ ਨੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਤੋਂ ਇਲਾਵਾ ਬਾਕੀ ਵਿਦਿਆਰਥੀ ਵੀ ਚੰਗੇ ਨੰਬਰ ਲੈ ਕੇ ਪਾਸ ਹੋਏ। ਉਨ੍ਹਾਂ ਨੇ ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ।

ਜ਼ਿਲੇ ’ਚੋਂ ਪਹਿਲਾ ਤੇ ਦੂਜਾ ਸਥਾਨ ਹਾਸਲ ਕਰਨ ਵਾਲਿਆਂ ਦਾ ਸਨਮਾਨ਼

ਮਜੀਠਾ (ਪੱਤਰ ਪ੍ਰੇਰਕ): ਸ਼ਹੀਦ ਹਰਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ ਦੇ ਵਿਦਿਆਰਥੀਆਂ ਨੇ 12 ਜਮਾਤ ਦੇ ਨਤੀਜਿਆਂ ਵਿੱਚ ਸਾਇੰਸ ਗਰੁੱਪ ਵਿੱਚ ਅਰਸ਼ਪ੍ਰੀਤ ਕੌਰ ਨੇ 500 ਚੋਂ 495 ਨੰਬਰ ਲੈ ਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਤੇ ਪੰਜਾਬ ਵਿੱਚ ਪੰਜਵਾਂ ਅਤੇ ਸਾਇਸ ਗਰੁੱਪ ਵਿੱਚ ਪੰਜਾਬ ‘ਚ ਦੂਜਾ ਸਥਾਨ ਹਾਸਲ ਕੀਤਾ ਹੈ, ਮਾਨਵਜੋਤ ਸਿੰਘ ਨੇ ਸਾਇੰਸ ਗਰੁੱਪ ਵਿੱਚ 500 ਚੋਂ 492 ਅੰਕ ਲੈ ਕੇ ਜ਼ਿਲੇ ਵਿੱਚ ਦੂਜਾ ਸਥਾਨ ਤੇ ਪੰਜਾਬ ਵਿੱਚੋ ਅੱਠਵਾਂ ਸਥਾਨ ਹਾਸਲ ਕੀਤਾ ਅਤੇ ਇਸੇ ਤਰਾਂ ਗੁਰਬਾਜ ਸਿੰਘ ਨੇ 500 ਚੋਂ 483 ਅੰਕ ਹਾਸਲ ਕਰਕੇ ਜ਼ਿਲ੍ਹੇ ’ਚੋਂ ਛੇਵਾਂ ਤੇ ਪੰਜਾਬ ਵਿੱਚੋ ਤੇਰਵਾਂ ਸਥਾਨ ਹਾਸਲ ਕੀਤਾ ਹੈ, ਜਿਨ੍ਹਾਂ ਦਾ ਸਕੂਲ ਪੁੱਜਣ ਤੇ ਪ੍ਰਿੰਸੀਪਲ ਸੁਦਰਸ਼ਨ ਕੁਮਾਰ ਤੇ ਸਕੂਲ ਸਟਾਫ ਵਲੋ ਯਾਦਗਾਰੀ ਚਿੰਨ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਿੱਥੇ ਗਿਆਨ ਆਜ਼ਾਦ ਹੈ...

ਜਿੱਥੇ ਗਿਆਨ ਆਜ਼ਾਦ ਹੈ...

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All