DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼: ਅੰਮ੍ਰਿਤਸਰ ਦੇ IFS Anmol Sher Bedi ਨੇ ਵਿਸ਼ਵ ਮੰਚ ’ਤੇ ਭਾਰਤ ਦਾ ਵਧਾਇਆ ਮਾਣ

ਸੰਯੁਕਤ ਰਾਸ਼ਟਰ ’ਚ ਭਾਰਤ ਦਾ ਪੱਖ ਰੱਖਦਿਆਂ ਕਿਹਾ-ਦੁਨੀਆ ਦਾ ਭਰੋਸਾ ਜਿੱਤਣ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ’ਚ ਬਦਲਾਅ ਜ਼ਰੂਰੀ

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ਦੇ IFS Anmol Sher Bedi ਨੇ ਵਿਸ਼ਵ ਮੰਚ ’ਤੇ ਭਾਰਤ ਦਾ ਵਧਾਇਆ ਮਾਣ
Advertisement

ਅੰਮ੍ਰਿਤਸਰ ਦੇ ਰਹਿਣ ਵਾਲੇ ਅਤੇ ਸੰਯੁਕਤ ਰਾਸ਼ਟਰ (UN) ਵਿੱਚ ਭਾਰਤ ਦੇ ਵੱਡੇ ਅਫ਼ਸਰ (IFS) ਅਨਮੋਲ ਸ਼ੇਰ ਬੇਦੀ ਨੇ ਵਿਸ਼ਵ ਮੰਚ ’ਤੇ ਭਾਰਤ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਨੇ ਆਖਿਆ ਹੈ ਕਿ ਦੁਨੀਆ ਦਾ ਸੰਸਥਾਵਾਂ ’ਤੇ ਭਰੋਸਾ ਮੁੜ ਕਾਇਮ ਕਰਨ ਲਈ ਸਭ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (Security Council) ਵਿੱਚ ਸੁਧਾਰ ਕਰਨੇ ਪੈਣਗੇ।

ਸੰਯੁਕਤ ਰਾਸ਼ਟਰ ਮਹਾਸਭਾ ਦੀ ਬੈਠਕ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੰਦਿਆਂ ਅਨਮੋਲ ਸ਼ੇਰ ਬੇਦੀ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਅਹਿਮ ਚਰਚਾ ਵਿੱਚ ਭਾਰਤ ਵੱਲੋਂ ਆਪਣਾ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਕੌਮਾਂਤਰੀ ਸੰਸਥਾਵਾਂ ’ਤੇ ਲੋਕਾਂ ਦਾ ਭਰੋਸਾ ਬਣਾਏ ਰੱਖਣਾ ਬਹੁਤ ਜ਼ਰੂਰੀ ਹੈ। ਬੇਦੀ ਨੇ ਆਖਿਆ, “ਦੁਨੀਆ ਦਾ ਭਰੋਸਾ ਹੀ ਇਸ ਸਿਸਟਮ ਦੀ ਸਭ ਤੋਂ ਵੱਡੀ ਤਾਕਤ ਹੈ। ਇਸ ਭਰੋਸੇ ਨੂੰ ਬਚਾਉਣ ਦੀ ਸ਼ੁਰੂਆਤ ਉੱਥੋਂ ਹੀ ਹੋਣੀ ਚਾਹੀਦੀ ਹੈ ਜਿੱਥੇ ਸਭ ਤੋਂ ਵੱਧ ਬਦਲਾਅ ਦੀ ਲੋੜ ਹੈ, ਯਾਨੀ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ।”

Advertisement

Advertisement

ਭਾਰਤ ਵੀ ਲਗਾਤਾਰ ਸੁਰੱਖਿਆ ਪਰਿਸ਼ਦ ਵਿੱਚ ਬਦਲਾਅ ਦੀ ਮੰਗ ਕਰਦਾ ਰਿਹਾ ਹੈ, ਕਿਉਂਕਿ ਇਸ ਦਾ ਪੁਰਾਣਾ ਢਾਂਚਾ ਅੱਜ ਦੇ ਦੌਰ ਅਤੇ ਵਿਕਾਸਸ਼ੀਲ ਦੇਸ਼ਾਂ ਦੀਆਂ ਲੋੜਾਂ ਮੁਤਾਬਕ ਸਹੀ ਨਹੀਂ ਹੈ। ਇਹ ਗੱਲਬਾਤ ਵਿਸ਼ਵ ਸੁਰੱਖਿਆ ਅਤੇ ਹਥਿਆਰਾਂ ਦੀ ਰੋਕਥਾਮ ਨਾਲ ਜੁੜੀ ਇੱਕ ਮਹੱਤਵਪੂਰਨ ਬੈਠਕ ਦੌਰਾਨ ਹੋਈ। ਇਸ ਤੋਂ ਪਹਿਲਾਂ ਵੀ ਅਨਮੋਲ ਸ਼ੇਰ ਬੇਦੀ ਜੈਵਿਕ ਹਥਿਆਰਾਂ ਨਾਲ ਸਬੰਧਤ ਕੌਮਾਂਤਰੀ ਕਮੇਟੀ ਵਿੱਚ ਅਹਿਮ ਜ਼ਿੰਮੇਵਾਰੀ ਨਿਭਾ ਚੁੱਕੇ ਹਨ।

Advertisement
×