DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੁਲੀਸ ਮੁਲਾਜ਼ਮਾਂ ਦੀ ਹੱਤਿਆ ਵਿੱਚ ਲੋੜੀਂਦਾ ਤੀਸਰਾ ਮੁਲਜ਼ਮ ਇੰਦਰਜੀਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦੀ ਕਸਬਾ ਆਦੀਆਂ ਵਿੱਚ ਬੀਤੇ ਦਿਨੀਂ ਦੋ ਪੁਲੀਸ ਮੁਲਾਜ਼ਮਾਂ ਦੇ ਕਤਲ ਵਿੱਚ ਲੋੜੀਂਦੇ ਤੀਸਰੇ ਮੁਲਜ਼ਮ ਇੰਦਰਜੀਤ ਸਿੰਘ ਨੂੰ ਪੁਲੀਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਰਣਜੀਤ ਸਿੰਘ ਪੁਲੀਸ ਮੁਕਾਬਲੇ ਵਿੱਚ ਮਾਰਿਆ ਗਿਆ ਸੀ ਅਤੇ ਇੱਕ ਹੋਰ...

  • fb
  • twitter
  • whatsapp
  • whatsapp
Advertisement

ਸਰਹੱਦੀ ਕਸਬਾ ਆਦੀਆਂ ਵਿੱਚ ਬੀਤੇ ਦਿਨੀਂ ਦੋ ਪੁਲੀਸ ਮੁਲਾਜ਼ਮਾਂ ਦੇ ਕਤਲ ਵਿੱਚ ਲੋੜੀਂਦੇ ਤੀਸਰੇ ਮੁਲਜ਼ਮ ਇੰਦਰਜੀਤ ਸਿੰਘ ਨੂੰ ਪੁਲੀਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਰਣਜੀਤ ਸਿੰਘ ਪੁਲੀਸ ਮੁਕਾਬਲੇ ਵਿੱਚ ਮਾਰਿਆ ਗਿਆ ਸੀ ਅਤੇ ਇੱਕ ਹੋਰ ਮੁਲਜ਼ਮ ਦਿਲਾਵਰ ਸਿੰਘ ਨੂੰ ਪਹਿਲਾਂ ਹੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਅੱਜ ਸ਼ੁੱਕਰਵਾਰ ਜਦ ਦਿਲਾਵਰ ਨੂੰ ਪੁਲੀਸ ਕਰਮਚਾਰੀ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਲਈ ਲਿਆਏ ਤਾਂ ਉਸ ਨੇ ਪੱਤਰਕਾਰਾਂ ਸਾਹਮਣੇ ਇਹ ਕਬੂਲ ਕੀਤਾ ਕਿ ਪੁਲੀਸ ਕਰਮਚਾਰੀਆਂ ਦੀ ਹੱਤਿਆ ਮਾਮਲੇ ਵਿੱਚ ਉਹ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਦੇ ਨਾਲ ਸ਼ਾਮਲ ਸੀ । ਇਸ ਦੇ ਚੱਲਦਿਆਂ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪਿੰਡ ਆਦੀਆਂ ਪਹੁੰਚੇ ਅਤੇ ਰਣਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਾਲ ਦੀਨਾਨਗਰ ਤੋਂ ਵਿਧਾਇਕਾ ਅਰੁਣਾ ਚੌਧਰੀ, ਸੀਨੀਅਰ ਕਾਂਗਰਸ ਨੇਤਾ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਕੁਲਬੀਰ ਸਿੰਘ ਜ਼ੀਰਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸ ਆਗੂ ਮੌਜੂਦ ਸਨ । ਆਗੂਆਂ ਨੇ ਕਿਹਾ ਕਿ ਸਮੂਹ ਕਾਂਗਰਸ ਲੀਡਰਸ਼ਿਪ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਪੁਲੀਸ ਵੱਲੋਂ ਕੀਤੇ ਗਏ ਐਨਕਾਊਂਟਰ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਜੋ ਡੀਵੀਆਰ ਉਤਾਰੇ ਹਨ, ਉਹ ਵੀ ਵਾਪਸ ਕੀਤੇ ਜਾਣ। ਉਹਨਾਂ ਵਿੱਚੋਂ ਜੇਕਰ ਡਾਟਾ ਡਿਲੀਟ ਹੋਇਆ ਤਾਂ ਇਸ ਤੋਂ ਸਾਬਤ ਹੁੰਦਾ ਹੈ ਕਿ ਪੁਲੀਸ ਨੇ ਇਹ ਫ਼ਰਜ਼ੀ ਐਨਕਾਊਂਟਰ ਕੀਤਾ ਹੈ ।

ਦੂਸਰੇ ਪਾਸੇ ਰਣਜੀਤ ਸਿੰਘ ਦੇ ਪਰਿਵਾਰ ਵਾਲਿਆਂ ਨੇ ਐਲਾਨ ਕੀਤਾ ਹੈ ਕਿ ਇੱਕ ਮਾਰਚ ਬੱਬਰੀ ਬਾਈਪਾਸ ’ਤੇ ਇੱਕ ਵੱਡਾ ਇਕੱਠ ਕੀਤਾ ਜਾਵੇਗਾ। ਰਣਜੀਤ ਸਿੰਘ ਦੇ ਤਾਇਆ ਹਰਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਪੰਥ ਅਤੇ ਪੰਜਾਬ ਹਿਤੈਸ਼ੀਆਂ ਨੂੰ ਦੁਪਹਿਰ 12 ਵਜੇ ਇਸ ਇਕੱਠ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਰਣਜੀਤ ਸਿੰਘ ਦੀ ਦੇਹ ਦਾ ਪੋਸਟਮਾਰਟਮ ਪੀਜੀਆਈ ਤੋਂ ਕਰਵਾਇਆ ਜਾਵੇ।

Advertisement

Advertisement
Advertisement
×