ਅੰਮ੍ਰਿਤਸਰ: ਚੀਫ਼ ਖ਼ਾਲਸਾ ਦੀਵਾਨ ਵੱਲੋਂ ਹਿਮਾਚਲ ਦੇ ਧਰਮਸ਼ਾਲਾ ਵਿੱਚ 1914 ਵਿਚ ਸਥਾਪਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਚੀਫ਼ ਖ਼ਾਲਸਾ ਦੀਵਾਨ ਲੋਕਲ ਕਮੇਟੀ ਵੱਲੋਂ ਕਾਰਜਕਾਰੀ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਹਿਮਾਚਲ ਵਿਖੇ ਸਿੱਖਾਂ ਨੂੰ ਦਰਪੇਸ਼ ਸਮੱਸਿਆਵਾਂ, ਗੁਰਦੁਆਰੇ ਦੇ ਪ੍ਰਬੰਧਾਂ ਅਤੇ ਜ਼ਰੂਰਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਕਾਰਜਕਾਰੀ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਰਦੁਆਰੇ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸੇਵਾ ਸੰਭਾਲ ਲਈ ਹਰ ਲੋੜੀਂਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਛੇਤੀ ਹੀ ਇੱਥੇ ਚੀਫ ਖਾਲਸਾ ਦੀਵਾਨ ਵੱਲੋਂ ਯਾਦਗਾਰੀ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। -ਪੱਤਰ ਪ੍ਰੇਰਕ