Jalandhar ਦੇ 3 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸ਼ਹਿਰ ਚ ਦਹਿਸ਼ਤ
ਅੰਮ੍ਰਿਤਸਰ ਦੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਵਿੱਚ ਵੀ ਵਿਸਫੋਟ ਕਰਨ ਦੀ ਧਮਕੀ
Jalandhar Bomb Threat: ਜਲੰਧਰ ਸ਼ਹਿਰ ਵਿੱਚ ਸੁਰੱਖਿਆ ਨੂੰ ਲੈ ਕੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇੱਥੋਂ ਦੇ ਤਿੰਨ ਨਾਮੀ ਸਕੂਲਾਂ- ਮੇਅਰ ਵਰਲਡ, MGN ਅਤੇ ਡਿਪਸ (DIPS) ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਘਟਨਾ ਤੋਂ ਬਾਅਦ ਸਕੂਲ ਪ੍ਰਬੰਧਕਾਂ, ਬੱਚਿਆਂ ਅਤੇ ਮਾਪਿਆਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਧਮਕੀ ਦੀ ਸੂਚਨਾ ਮਿਲਦੇ ਹੀ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੋ ਗਏ ਅਤੇ ਸਕੂਲਾਂ ਵੱਲ ਭੱਜੇ। ਸੂਚਨਾ ਮਿਲਦਿਆਂ ਹੀ ਜਲੰਧਰ ਪੁਲੀਸ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਈ ਹੈ। ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਨਿਰਦੇਸ਼ਾਂ ’ਤੇ ਸਕੂਲਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ।
ਇਸ ਮਾਮਲੇ ਬਾਰੇ ਗੱਲ ਕਰਦਿਆਂ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸਾਈਬਰ ਸੈੱਲ ਅਤੇ ਹੋਰ ਜਾਂਚ ਏਜੰਸੀਆਂ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ।
ਖ਼ਬਰ ਦੀ ਅਪਡੇਟ ਜਾਰੀ ਹੈ...
ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਪੁਲੀਸ ਵੱਲੋਂ ਦੂਜੇ ਸੂਬੇ ਤੋਂ ਇੱਕ ਵਿਅਕਤੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਇਥੇ ਲਿਆਂਦਾ ਜਾ ਰਿਹਾ ਹੈ, ਜਿਸ ਕੋਲੋਂ ਇਨ੍ਹਾਂ ਧਮਕੀ ਭਰੀਆਂ ਈਮੇਲਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਪੁਲੀਸ ਨੂੰ ਇਸ ਮਾਮਲੇ ਵਿੱਚ ਕੋਈ ਸੁਰਾਗ ਮਿਲਣ ਅਤੇ ਸਫਲਤਾ ਪ੍ਰਾਪਤ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਵਿੱਚ ਵੱਖ-ਵੱਖ ਸਕੂਲਾਂ ਨੂੰ ਅਜਿਹੀਆਂ ਧਮਕੀ ਭਰੀਆਂ ਈਮੇਲਾਂ ਮਿਲ ਚੁੱਕੀਆਂ ਹਨ।

