DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੰਡਿਆਲਾ ਗੁਰੂ ’ਚ ਕਈ ਸਰਕਾਰੀ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ

ਧਮਕੀ ਵਿੱਚ ਰਾਸ਼ਟਰੀ ਗੀਤ ਦੀ ਥਾਂ ਤੇ ਸ਼ਬਦ ਗਾਇਨ ਦੀ ਗੱਲ ਕਹੀ ਗਈ

  • fb
  • twitter
  • whatsapp
  • whatsapp
featured-img featured-img
ਐਸਐਸਪੀ ਅੰਮ੍ਰਿਤਸਰ ਦਿਹਾਤੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ।
Advertisement
ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਪੰਜਾਬ ਵਿੱਚ ਸਕੂਲ ਦਾ ਪਹਿਲਾ ਦਿਨ ਸ਼ੁਰੂ ਹੁੰਦੇ ਹੀ, ਅੰਮ੍ਰਿਤਸਰ ਜ਼ਿਲ੍ਹੇ ਦੇ ਲਗਭਗ 10 ਸਰਕਾਰੀ ਸਕੂਲਾਂ ਨੂੰ ਬੰਬ ਦੀ ਧਮਕੀ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ। ਇਹ ਧਮਕੀ ਸਰਕਾਰੀ ਸਕੂਲ ਦੀ ਈਮੇਲ ਪਤੇ ’ਤੇ ਭੇਜੀ ਗਈ। ਐੱਸਐੱਚਓ ਜੰਡਿਆਲਾ ਗੁਰੂ ਨਰੇਸ਼ ਕੁਮਾਰ ਸ਼ਰਮਾ ਨੇ ਕਿਹਾ ਸਕੂਲਾਂ ਨੂੰ ਧਮਕੀ ਭਰੀ ਈਮੇਲ ਦੁਪਹਿਰ 2:11 ਵਜੇ ਦੇ ਕਰੀਬ ਪ੍ਰਾਪਤ ਹੋਈ, ਜਿਸ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਈਮੇਲ ਵਿੱਚ ਸਕੂਲਾਂ ਵਿੱਚ ਰਾਸ਼ਟਰੀ ਗੀਤ ਗਾਉਣਾ ਬੰਦ ਕਰਨ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ‘ਜੰਗੀ ਐਲਾਨ’ ਦੇ ਸ਼ਬਦਾਂ ਨੂੰ ਇਸ ਦੀ ਜਗ੍ਹਾ ਗਾਇਨ ਕਰਨ ਲਈ ਕਿਹਾ।

ਜਿਨ੍ਹਾਂ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ ਉਨ੍ਹਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਬੁੱਢਾ ਸਿੰਘ, ਬੰਡਾਲਾ ਤੇ ਸਰਕਾਰੀ ਸਕੂਲ ਮੇਹਰਬਾਨਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੀਤਾ ਕਲਾਂ ਸ਼ਾਮਲ ਹਨ। ਧਮਕੀ ਮਿਲਣ ਮਗਰੋਂ ਪੁਲੀਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ। ਪੁਲੀਸ ਟੀਮਾਂ ਸਕੂਲਾਂ ਵਿੱਚ ਪਹੁੰਚੀਆਂ ਅਤੇ ਪੂਰੇ ਕੈਂਪਸ ਦੀ ਡੂੰਘਾਈ ਨਾਲ ਤਲਾਸ਼ੀ ਲਈ। ਬੰਬ ਸਕੁਐਡ ਅਤੇ ਸਾਈਬਰ ਸੈੱਲ ਨੇ ਈਮੇਲ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਸਾਵਧਾਨੀ ਵਜੋਂ ਸਕੂਲਾਂ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

Advertisement

ਸਕੂਲ ਮੁੜ ਖੁੱਲ੍ਹਣ ਦੇ ਪਹਿਲੇ ਦਿਨ ਜਾਰੀ ਕੀਤੀ ਗਈ ਇਸ ਧਮਕੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਸਟਾਫ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ। ਹਾਲਾਂਕਿ ਪੁਲੀਸ ਅਧਿਕਾਰੀਆਂ ਨੇ ਜਨਤਾ ਨੂੰ ਸੰਜਮ ਵਰਤਣ ਦੀ ਅਪੀਲ ਕਰਦੇ ਹੋਏ ਕਿਹਾ ਹੈ ਕਿ ਸਥਿਤੀ ਕਾਬੂ ਹੇਠ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ। ਪੁਲੀਸ ਦਾ ਕਹਿਣਾ ਹੈ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement

Advertisement
×