DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ICE ਡਰੱਗ ਅਤੇ ਪੰਜ ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਤਿੰਨ ਮੁਲਜ਼ਮਾਂ ਨੂੰ 915 ਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡੀਜੀਪੀ ਗੌਰਵ ਯਾਦਵ ਨੇ...

  • fb
  • twitter
  • whatsapp
  • whatsapp
featured-img featured-img
ਜਾਣਕਾਰੀ ਦਿੰਦੀ ਹੋਈ ਪੁਲੀਸ ਟੀਮ।
Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਤਿੰਨ ਮੁਲਜ਼ਮਾਂ ਨੂੰ 915 ਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ (21), ਸੋਲਾ ਸਿੰਘ ਉਰਫ਼ ਸੋਨੂੰ (29) ਅਤੇ ਕਰਨ ਸਿੰਘ (22) ਵਜੋਂ ਹੋਈ ਹੈ, ਜੋ ਸਾਰੇ ਫਿਰੋਜ਼ਪੁਰ ਦੇ ਪਿੰਡ ਸਾਹਾਂਕੇ ਦੇ ਰਹਿਣ ਵਾਲੇ ਹਨ। ਬਰਾਮਦ ਪਿਸਤੌਲਾਂ ਵਿੱਚ ਦੋ 9 ਐਮਐਮ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ।

Advertisement

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਜਾਂਦੀਆਂ ਨਸ਼ਿਆ ਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲਈ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ।

Advertisement

ਡੀਜੀਪੀ ਨੇ ਇਹ ਵੀ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਹੋਰ ਜਾਂਚ ਜਾਰੀ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲੀਸ ਕਮਿਸ਼ਨਰ (ਸੀਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਚਲਾਏ ਗਏ ਅਪਰੇਸ਼ਨ ਵਿੱਚ ਪੁਲੀਸ ਟੀਮਾਂ ਨੇ ਸ਼ੱਕੀ ਸੁਖਵਿੰਦਰ ਸਿੰਘ ਉਰਫ ਸੁੱਖਾ, ਸੋਲਾ ਸਿੰਘ ਉਰਫ ਸੋਨੂੰ ਅਤੇ ਕਰਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ।

ਉਨ੍ਹਾਂ ਕਿਹਾ ਕਿ ਅਪਰੇਸ਼ਨ ਦੌਰਾਨ ਮੁਲਜ਼ਮਾਂ ਤੋਂ ਪਹਿਲਾਂ ਸਿਰਫ਼ .30 ਬੋਰ ਪਿਸਤੌਲ ਬਰਾਮਦ ਹੋਇਆ ਸੀ ਅਤੇ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਹੋਏ ਖੁਲਾਸਿਆਂ ਦੇ ਆਧਾਰ ‘ਤੇ ਉਨ੍ਹਾਂ ਕੋਲੋਂ 915 ਗ੍ਰਾਮ ਆਈ.ਸੀ.ਈ. ਅਤੇ ਚਾਰ ਹੋਰ ਪਿਸਤੌਲ ਬਰਾਮਦ ਕੀਤੇ ਗਏ। ਪੁਲੀਸ ਕਮਿਸ਼ਨਰ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਫਿਰੋਜ਼ਪੁਰ ਸੈਕਟਰ ਦੇ ਸੰਘਣੇ ਜੰਗਲੀ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਸੁੱਟੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ ਅਜਿਹੇ ਸਥਾਨਾਂ ਤੋਂ ਹੀ ਇਹ ਖੇਪਾਂ ਪ੍ਰਾਪਤ ਕਰਕੇ ਫਿਰ ਵੱਖ-ਵੱਖ ਖੇਤਰਾਂ ਵਿੱਚ ਇਸ ਦੀ ਸਪਲਾਈ ਕਰਦੇ ਸਨ।

ਇਸ ਸਬੰਧੀ ਦੇ ਪੁਲੀਸ ਸਟੇਸ਼ਨ ਗੇਟ ਹਕੀਮਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 22-ਸੀ ਅਤੇ ਅਸਲਾ ਐਕਟ ਦੀ ਧਾਰਾ 25 (6, 7(iii) ਅਤੇ 8) ਤਹਿਤ ਕੇਸ ਦਰਜ ਕੀਤਾ ਗਿਆ ਹੈ।

Advertisement
×