ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਸਤੰਬਰ
ਇੱਕ ਕੁੜੀ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਘਟਨਾ ਵੇਲੇ ਵਰਤੀ ਕਾਰ, ਇੱਕ ਦਾਤਰ, ਬੇਸਬਾਲ ਆਦਿ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੀ ਸ਼ਨਾਖਤ ਲਵਪ੍ਰੀਤ ਸਿੰਘ, ਨਰਿੰਦਰਜੀਤ ਸਿੰਘ ਤੇ ਰਵਿੰਦਰ ਸਿੰਘ ਵਜੋਂ ਹੋਈ ਹੈ। ਇਸ ਸਬੰਧ ਵਿਚ ਥਾਣਾ ਵੇਰਕਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕੁੜੀ ਅੱਜ ਸਵੇਰੇ ਜੈਂਤੀਪੁਰ ਤੋਂ ਬੱਸ ਵਿਚ ਬੈਠ ਕੇ ਅੰਮ੍ਰਿਤਸਰ ਵੱਲ ਆਈ ਸੀ। ਜਦੋਂ ਉਹ ਵੇਰਕਾ ਵਿੱਚ ਮਿਲਕ ਪਲਾਂਟ ਚੌਕ ਵਿੱਚ ਉਤਰੀ ਤਾਂ ਉੱਥੇ ਖੜ੍ਹੇ ਤਿੰਨ ਨੌਜਵਾਨਾਂ ਨੇ ਕੁੜੀ ਦਾ ਮੋਬਾਈਲ ਫੋਨ ਅਤੇ ਪਰਸ ਖੋਹ ਲਿਆ। ਉਸ ਦੀ ਕੁੱਟਮਾਰ ਕੇ ਜਬਰੀ ਕਾਰ ਵਿੱਚ ਸੁੱਟ ਕੇ ਅਗਵਾ ਕਰ ਲਿਆ। ਏਡੀਸੀਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਐਸਐਚਓ ਜਸਬੀਰ ਸਿੰਘ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ।