ਜਾਅਲੀ ਸਰਟੀਫਿਕੇਟ ਤਿਆਰ ਕਰਨ ਦੇ ਦੋਸ਼ ਹੇਠ ਤਿੰਨ ਕਾਬੂ

ਜਾਅਲੀ ਸਰਟੀਫਿਕੇਟ ਤਿਆਰ ਕਰਨ ਦੇ ਦੋਸ਼ ਹੇਠ ਤਿੰਨ ਕਾਬੂ

ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਲਿਜਾਂਦੇੇ ਹੋਏ ਵਿਜੀਲੈਂਸ ਅਧਿਕਾਰੀ।

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 24 ਮਈ

ਵਿਜੀਲੈਂਸ ਬਿਊਰੋ ਨੇ ਜਨਮ ਦੇ ਜਾਅਲੀ ਸਰਟੀਫਿਕੇਟ ਤਿਆਰ ਕਰਨ ਦੇ ਦੋਸ਼ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇੱਕ ਕਰਮਚਾਰੀ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਖਿਲਾਫ਼ ਆਈਪੀਸੀ ਦੀ ਧਾਰਾ 420, 465, 466, 471, 120 ਬੀ ਅਤੇ ਸੱਤ ਪੀਸੀ ਐਕਟ 1988 ਹੇਠ ਕੇਸ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ, ਜੈ ਕਪੂਰ ਅਤੇ ਸੁਨੀਲ ਕੁਮਾਰ ਵਜੋਂ ਹੋਈ ਹੈ। ਜਦੋਂਕਿ ਇਨ੍ਹਾਂ ਦਾ ਇੱਕ ਹੋਰ ਸਾਥੀ ਫਿਲਹਾਲ ਫ਼ਰਾਰ ਹੈ ਜਿਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਇਨ੍ਹਾਂ ਵਿੱਚੋਂ ਦਵਿੰਦਰ ਸਿੰਘ ਸਿੱਖਿਆ ਬੋਰਡ ਦੇ ਗੋਲਡਨ ਐਵੀਨਿਊ ਸਥਿੱਤ ਦਫਤਰ ਵਿਚ ਬਤੌਰ ਹੈਲਪਰ ਕੰਮ ਕਰਦਾ ਹੈ ਜਦੋਂਕਿ ਬਾਕੀ ਦੋ ਵਿਅਕਤੀ ਪ੍ਰਾਈਵੇਟ ਏਜੰਟ ਵਜੋਂ ਕੰਮ ਕਰਦੇ ਹਨ। ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਅਮੋਲਕ ਸਿੰਘ ਨੇ ਦੱਸਿਆ ਕਿ ਇਨ੍ਹਾਂ ਚਾਰਾਂ ਵਿਅਕਤੀਆਂ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਕੋਲੋਂ ਰਿਸ਼ਵਤ ਲੈ ਕੇ ਜਨਮ ਦੇ ਜਾਅਲੀ ਸਰਟੀਫਿਕੇਟ ਤਿਆਰ ਕਰਕੇ ਦਿੱਤੇ ਜਾਂਦੇ ਸਨ। ਇਸ ਸਬੰਧੀ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਜਾਂਚ ਵਿੱਚ 13 ਜਨਮ ਸਰਟੀਫਿਕੇਟ ਜਾਅਲੀ ਪਾਏ ਗਏ ਹਨ। ਇਸ ਦੀ ਘੋਖ਼ ਨਗਰ ਨਿਗਮ ਦੇ ਜਨਮ ਅਤੇ ਮੌਤ ਬਾਰੇ ਲੋਕਲ ਰਜਿਸਟਰਾਰ ਕੋਲੋਂ ਕਰਵਾਈ ਗਈ ਹੈ ਜਿਸ ਨੇ ਦੱਸਿਆ ਕਿ ਇਨ੍ਹਾਂ ਜਨਮ ਸਰਟੀਫਿਕੇਟਾਂ ਦਾ ਜਨਮ ਅਤੇ ਮੌਤ ਵਿਭਾਗ ਦੇ ਰਿਕਾਰਡ ਨਾਲ ਕੋਈ ਮੇਲ ਨਹੀਂ ਹੈ ਅਤੇ ਨਾ ਹੀ ਸਰਟੀਫਿਕੇਟ ਉੱਤੇ ਕੀਤੇ ਗਏ ਦਸਤਖ਼ਤ ਸਬੰਧਤ ਅਧਿਕਾਰੀ ਦੇ ਹਨ। ਇਨ੍ਹਾਂ 13 ਵਿਚੋਂ ਛੇ ਸਰਟੀਫਿਕੇਟ ਸਬੰਧੀ ਵਿਅਕਤੀਆਂ ਦਾ ਪਤਾ ਲੱਗਾ ਹੈ ਜਦੋਂਕਿ ਬਾਕੀ ਸੱਤ ਵਿਅਕਤੀਆਂ ਬਾਰੇ ਦਿੱਤੇ ਪਤੇ ਹੀ ਅਧੂਰੇ ਨਿਕਲੇ ਹਨ।

ਉਨ੍ਹਾਂ ਕਿਹਾ ਕਿ ਇਹ ਵਿਅਕਤੀ ਧੋਖੇ ਨਾਲ ਜਾਅਲੀ ਜਨਮ ਸਰਟੀਫਿਕੇਟ ਤਿਆਰ ਕਰਕੇ ਲੋਕਾਂ ਨੂੰ ਗੁੰਮਰਾਹ ਕਰਦੇ ਸਨ ਅਤ਼ੇ ਮੋਟੀਆਂ ਰਕਮਾਂ ਵਟੋਰਦੇ ਸਨ। ਇਨ੍ਹਾਂ ਵਿੱਚੋਂ ਤਿੰਨ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਇੱਕ ਦਿਨ ਦਾ ਪੁਲੀਸ ਰਿਮਾਂਡ ਪ੍ਰਾਪਤ ਕੀਤਾ ਹੈ। ਪੁਛਗਿਛ ਦੌਰਾਨ ਇਨ੍ਹਾਂ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।ਪੁਲੀਸ ਉਨ੍ਹਾਂ ਲੋਕਾਂ ਦੀ ਵੀ ਭਾਲ ਕਰਨ ਵਿੱਚ ਲੱਗੀ ਹੋਈ ਹੈ ਜਿਨ੍ਹਾਂ ਦੇ ਐਡਰੈੱਸ ਸਹੀ ਨਹੀ ਪਾਏ ਗਏ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All