4.5 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਸਮੇਤ ਤਿੰਨ ਕਾਬੂ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇੱਕ ਮਾਮਲੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸਰਹੱਦ ਪਾਰ ਨਾਰਕੋ ਤਸਕਰੀ ਕਰਨ ਵਾਲੇ ਇੱਕ ਕਾਰਟੈਲ ਦਾ ਪਰਦਾਫਾਸ਼ ਕੀਤਾ ਅਤੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ...
Advertisement
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇੱਕ ਮਾਮਲੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸਰਹੱਦ ਪਾਰ ਨਾਰਕੋ ਤਸਕਰੀ ਕਰਨ ਵਾਲੇ ਇੱਕ ਕਾਰਟੈਲ ਦਾ ਪਰਦਾਫਾਸ਼ ਕੀਤਾ ਅਤੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮੌਕੇ 4.5 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਗਿਆ। ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ‘ਐਕਸ’ ’ਤੇ ਇਸ ਬਾਰੇ ਜਾਣਕਾਰੀ ਦਰਜ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਉਸ ਦੇ ਨਿਰਦੇਸ਼ਾਂ ’ਤੇ ਵੱਖ-ਵੱਖ ਥਾਵਾਂ ’ਤੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪਹੁੰਚਾ ਰਹੇ ਸਨ।
ਇਸ ਮਾਮਲੇ ਵਿੱਚ ਐੱਨਡੀਪੀਐੱਸ ਐਕਟ ਅਤੇ ਆਰਮਜ਼ ਐਕਟ ਤਹਿਤ ਪੁਲੀਸ ਸਟੇਸ਼ਨ ਗੇਟ ਹਕੀਮਾ, ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।ਇਸ ਸਬੰਧ ਵਿੱਚ ਅਗਲੇਰੀ ਜਾਂਚ ਜਾਰੀ ਹੈ।
Advertisement
Advertisement
×

