ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨੌਂ ਪਿਸਤੌਲਾਂ ਸਣੇ ਤਿੰਨ ਗ੍ਰਿਫ਼ਤਾਰ

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦਾ ਮਾਮਲਾ
Advertisement

 

ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨਾਂ ਸਮੇਤ 9 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

Advertisement

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ ਵਾਸੀ ਪਿੰਡ ਭੰਗਵਾਂ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਹਰਮੀਤ ਸਿੰਘ ਉਰਫ਼ ਮੀਤੂ ਦੋਵੇਂ ਵਾਸੀ ਭਿੰਡੀ ਔਲਖ ਅੰਮ੍ਰਿਤਸਰ ਵਜੋਂ ਹੋਈ ਹੈ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਆਧਾਰਿਤ ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਬਿੱਲਾ ਮੰਗਾ ਦੇ ਕਰੀਬੀ ਸਾਥੀ ਸ਼ੇਰਪ੍ਰੀਤ ਸਿੰਘ ਉਰਫ਼ ਗੁਲਾਬਾ ਨੂੰ ਸਪਲਾਈ ਕੀਤੇ ਜਾਣੇ ਸਨ।

Advertisement
Show comments