DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Amritsar ਵਿੱਚ ਬਾਰਾਂ ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫਤਾਰ

ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਕਾਰਵਾੲੀ

  • fb
  • twitter
  • whatsapp
  • whatsapp
Advertisement

ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਸਕਤਰਾ ਦੇ ਵਸਨੀਕ ਗੁਰਜੰਟ ਸਿੰਘ, ਅਰਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਤੋਂ ਇਲਾਵਾ ਪੁਲੀਸ ਨੇ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਹੈ।

Advertisement

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਗੁਰਜੰਟ ਸਿੰਘ ਪਾਕਿਸਤਾਨ ਸਥਿਤ ਤਸਕਰ ਦੇ ਸੰਪਰਕ ਵਿੱਚ ਸੀ। ਗੁਰਜੰਟ ਆਪਣੇ ਪਿੰਡ ਦੇ ਆਲੇ-ਦੁਆਲੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਪਹੁੰਚਾਈ ਗਈ ਹੈਰੋਇਨ ਦੀ ਖੇਪ ਪ੍ਰਾਪਤ ਕਰਦਾ ਸੀ ਅਤੇ ਬਾਅਦ ਵਿੱਚ ਪਾਕਿਸਤਾਨ ਸਥਿਤ ਤਸਕਰ ਦੇ ਨਿਰਦੇਸ਼ਾਂ ਅਨੁਸਾਰ ਆਪਣੇ ਸਾਥੀਆਂ ਅਰਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਨੂੰ ਪਹੁੰਚਾਉਂਦਾ ਸੀ।

Advertisement

ਉਨ੍ਹਾਂ ਦੱਸਿਆ ਕਿ ਗੁਰਜੰਟ ਨੂੰ ਡਰੋਨ ਰਾਹੀਂ ਇੱਕ ਵੱਡੀ ਖੇਪ ਮਿਲੀ ਹੈ ਅਤੇ ਉਹ ਇਸ ਨੂੰ ਆਪਣੇ ਸਾਥੀਆਂ ਨੂੰ ਪਹੁੰਚਾਉਣ ਜਾ ਰਿਹਾ ਹੈ, ਇਸ ਖਾਸ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਤੋਂ ਪੁਲੀਸ ਟੀਮਾਂ ਨੇ ਟੌਲ ਪਲਾਜ਼ਾ ਨੇੜੇ ਅੰਮ੍ਰਿਤਸਰ ਤੋਂ ਝਬਾਲ ਰੋਡ ਦੇ ਆਲੇ-ਦੁਆਲੇ ਨਾਕੇ ਲਗਾਏ। ਟੀਮਾਂ ਨੇ ਤਿੰਨ ਜਣਿਆਂ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ 12 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਡੀਜੀਪੀ ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਪੁਲੀਸ ਸਟੇਸ਼ਨ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਦੇ ਤਹਿਤ ਕੇਸ ਦਰਜ ਕੀਤਾ ਹੈ।

Advertisement
×