DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੈਨੇਡਾ ਦੇ ਤਿੰਨ ਮੈਂਬਰ ਪਾਰਲੀਮੈਂਟ ਹਰਿਮੰਦਰ ਸਾਹਿਬ ਨਤਮਸਤਕ

ਕੈਨੇਡਾ ਦੇ ਮੈਂਬਰ ਪਾਰਲੀਮੈਂਟ ਜਸਰਾਜ ਸਿੰਘ ਹੱਲਣ, ਅਮਨਪ੍ਰੀਤ ਸਿੰਘ ਗਿੱਲ ਤੇ ਦਲਵਿੰਦਰ ਸਿੰਘ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ,...

  • fb
  • twitter
  • whatsapp
  • whatsapp
Advertisement

ਕੈਨੇਡਾ ਦੇ ਮੈਂਬਰ ਪਾਰਲੀਮੈਂਟ ਜਸਰਾਜ ਸਿੰਘ ਹੱਲਣ, ਅਮਨਪ੍ਰੀਤ ਸਿੰਘ ਗਿੱਲ ਤੇ ਦਲਵਿੰਦਰ ਸਿੰਘ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੈਂਬਰ ਪਾਰਲੀਮੈਂਟ ਅਤੇ ਉਨ੍ਹਾਂ ਨਾਲ ਆਏ ਪੱਤਰਕਾਰ ਸੁਖਜਿੰਦਰ ਸਿੰਘ ਚੋਹਲਾ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

Advertisement

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਨੇ ਸਿੱਖ ਨੂੰ ਬਖ਼ਸ਼ਿਸ਼ ਕੀਤੀ ਹੈ ਕਿ ਉਹ ਜਿਥੇ ਵੀ ਰਹੇ ਸਰਬੱਤ ਦੇ ਭਲੇ ਦਾ ਕਾਰਜ ਕਰੇ। ਇਸੇ ਤਹਿਤ ਹੀ ਦੇਸ਼ ਦੁਨੀਆਂ ਅੰਦਰ ਵੱਸੇ ਸਿੱਖ ਗੁਰੂ ਆਸ਼ੇ ਅਨੁਸਾਰ ਕਾਰਜ ਕਰਦਿਆਂ ਵੱਡੀਆਂ ਮੱਲਾਂ ਮਾਰ ਰਹੇ ਹਨ। ਕੈਨੇਡਾ ਦੀ ਧਰਤੀ ’ਤੇ ਵੀ ਸਿੱਖਾਂ ਨੇ ਕਾਰੋਬਾਰਾਂ ਦੇ ਨਾਲ-ਨਾਲ ਸਿਆਸਤ ਵਿਚ ਵੀ ਵੱਡੇ ਮੁਕਾਮ ਹਾਸਲ ਕੀਤੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਜਸਰਾਜ ਸਿੰਘ ਹੱਲਣ ਤੇ ਅਮਨਪ੍ਰੀਤ ਸਿੰਘ ਪੂਰਨ ਤੌਰ ’ਤੇ ਸਿੱਖੀ ਸਰੂਪ ਵਿਚ ਹਨ, ਜੋ ਨੌਜੁਆਨਾਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਨੌਜੁਆਨ ਐਮਪੀ ਜਿਥੇ ਆਪਣੇ ਖੇਤਰ ਵਿਚ ਵੱਡੀਆਂ ਸੇਵਾਵਾਂ ਕਰ ਰਹੇ ਹਨ, ਉਥੇ ਹੀ ਸਿੱਖੀ ਦੇ ਪ੍ਰਚਾਰ ਲਈ ਵੀ ਵੱਡਾ ਯੋਗਦਾਨ ਪਾ ਰਹੇ ਹਨ।

Advertisement

Advertisement
×