ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 28 ਅਪਰੈਲ
ਮੌਜੂਦਾ ਵਰ੍ਹੇ ਕਣਕ ਦੀ ਆਮਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਧਾਰਿਤ ਕੀਤਾ ਗਿਆ ਟੀਚਾ ਅੱਧ ਦੇ ਕਰੀਬ ਪਹੁੰਚ ਗਿਆ ਹੈ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਮੰਗਲਵਾਰ ਤੱਕ 3,00,237 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ। ਇਸੇ ਦੌਰਾਨ ਖਰੀਦ ਏਜੰਸੀਆਂ ਵੱਲੋਂ 2,92,583 ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਪਨਗਰੇਨ ਵੱਲੋਂ 91322 ਮੀਟਰਿਕ ਟਨ, ਮਾਰਕਫੈੱਡ ਵੱਲੋਂ 72620 ਮੀਟਰਿਕ ਟਨ, ਪਨਸਪ ਵੱਲੋਂ 62105 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 40487 ਮੀਟਰਿਕ ਟਨ, ਐੱਫਸੀਆਈ ਵੱਲੋਂ 26049 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਦੌਰਾਨ ਕਿਸਾਨਾਂ ਨੂੰ 245.86 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।