ਡਿਊਟੀ ’ਚ ਕੋਤਾਹੀ ਲਈ ਸ਼੍ਰੋਮਣੀ ਕਮੇਟੀ ਦੇ ਤਿੰਨ ਮੁਲਾਜ਼ਮ ਮੁਅੱਤਲ

ਡਿਊਟੀ ’ਚ ਕੋਤਾਹੀ ਲਈ ਸ਼੍ਰੋਮਣੀ ਕਮੇਟੀ ਦੇ ਤਿੰਨ ਮੁਲਾਜ਼ਮ ਮੁਅੱਤਲ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਅਗਸਤ

ਅਕਾਲੀ ਦਲ ਦੇ ਸਾਬਕਾ ਆਗੂ ਸੁੱਚਾ ਸਿੰਘ ਲੰਗਾਹ ਨੂੰ ਅੱਜ ਦਿੱਤੀ ਗਈ ਮੁਆਫ਼ੀ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਤਿੰਨ ਮੁਲਾਜ਼ਮਾਂ ਨੂੰ ਡਿਉਟੀ ਦੌਰਾਨ ਕੁਤਾਹੀ ਦੇ ਮਾਮਲੇ ਵਿਚ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਮੁਲਾਜ਼ਮਾਂ ’ਚ ਗੁਰਦੁਆਰੇ ਦੇ ਇੰਚਾਰਜ ਰਛਪਾਲ ਸਿੰਘ, ਗ੍ਰੰਥੀ ਖੁਸ਼ਵੰਤ ਸਿੰੰਘ ਅਤੇ ਕਥਾਵਾਚਕ ਹਰਮੀਤ ਸਿੰਘ ਸ਼ਾਮਲ ਹਨ। ਗੁਰਦੁਆਰਾ ਬਾਬਾ ਬੰਦਾ ਬਹਾਦਰ ਗੜੀ ਗੁਰਦਾਸ ਨੰਗਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਹੈ ਜਿਥੇ ਅੱਜ ਸਾਲਾਨਾ ਮੇਲੇ ਦੌਰਾਨ ਲੰਗਾਹ ਨੂੰ ਅੰਮ੍ਰਿਤਪਾਨ ਕਰਵਾਇਆ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਕਰਮਚਾਰੀਆਂ ਨੇ ਮੁੱਖ ਦਫ਼ਤਰ ’ਚ ਇਸ ਘਟਨਾਕ੍ਰਮ ਬਾਰੇ ਕੋਈ ਜਾਣਕਾਰੀ ਵੀ ਨਹੀਂ ਦਿਤੀ ਸੀ। ਇਹ ਮਾਮਲਾ ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਅਤੇ ਸਿਧਾਂਤਾਂ ਨਾਲ ਜੁੜਿਆ ਹੋਣ ਕਰ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਸਖ਼ਤ ਨੋਟਿਸ ਲਿਆ ਅਤੇ ਸਖ਼ਤ ਕਾਰਵਾਈ ਦੇ ਆਦੇਸ਼ ਦਿਤੇ। ਸਕੱਤਰ ਮਹਿੰਦਰ ਸਿੰੰਘ ਆਹਲੀ ਨੇ ਦੱਸਿਆ ਕਿ ਇਸ ਮਾਮਲੇ ਦੀ ਮੁਕੰਮਲ ਜਾਂਚ ਦੇ ਵੀ ਆਦੇਸ਼ ਦਿੱਤੇ ਗਏ ਹਨ ਅਤੇ ਇਹ ਜਾਂਚ ਫਲਾਇੰਗ ਵਿਭਾਗ, ਪ੍ਰਚਾਰਕਾਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਟੀਐੱਮਸੀ ਆਗੂ ਡੈਰੇਕ ਓ’ਬ੍ਰਾਇਨ ਨੇ ਉਪ ਚੇਅਰਮੈਨ ਤੋਂ ਖੋਹ ਕੇ ਰੂਲ ਬੁੱਕ...

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਪੰਜਾਬ ਦੇ ਕਿਸਾਨਾਂ ਲਈ ਪੰਜਾਬੀ ’ਚ ਕੀਤਾ ਟਵੀਟ

ਸ਼ਹਿਰ

View All