ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 7 ਅਗਸਤ
ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਜਥੇਬੰਦੀ ਨੇ ਰਾਸ਼ਟਰਮੰਡਲ ਖੇਡਾਂ ’ਚੋਂ ਕਾਂਸੀ ਦਾ ਤਗਮਾ ਜਿੱਤਣ ਵਾਲੇ ਪਿੰਡ ਬੱਲ ਸਚੰਦਰ ਦੇ ਲਵਪ੍ਰੀਤ ਸਿੰਘ ਅਤੇ ਉਸ ਦੇ ਕੋਚ ਹੀਰਾ ਸਿੰਘ ਬੱਲ ਨੂੰ ਯਾਦਗਾਰੀ ਚਿੰਨ੍ਹ ਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਸਥਾ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਵੱਲੋਂ ਖਿਡਾਰੀ ਲਵਪ੍ਰੀਤ ਸਿੰਘ, ਕੋਚ ਹੀਰਾ ਸਿੰਘ ਤੋਂ ਇਲਾਵਾ ਮਾਪਿਆਂ ਅਤੇ ਪਿੰਡ ਵਾਸੀਆ ਨੂੰ ਵਧਾਈਆਂ ਦਿੱਤੀਆਂ ਗਈਆਂ। ਉਨ੍ਹਾਂ ਨੇ ਜਥੇਬੰਦੀ ਵੱਲੋਂ ਖਿਡਾਰੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾ ਭੇਟ ਕੀਤੀਆਂ। ਲਵਪ੍ਰੀਤ ਸਿੰਘ ਦਾ ਇਥੇ ਆਉਣ ਮਗਰੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਗੁਰਿੰਦਰ ਸਿੰਘ ਮੱਟੂ, ਕੰਵਲਜੀਤ ਸਿੰਘ ਵਾਲੀਆ, ਬਲਜਿੰਦਰ ਸਿੰਘ ਮੱਟੂ, ਰਾਜਿੰਦਰ ਸਿੰਘ ਛੀਨਾ, ਦਲਜੀਤ ਸਿੰਘ ਸਚੰਦਰ, ਸਤਪਾਲ ਸਿੰਘ, ਗੁਰਮੇਜ ਸਿੰਘ, ਮਨਬੀਰ ਸਿੰਘ, ਨਵਜੀਤ ਸਿੰਘ, ਭੁਪਿੰਦਰ ਕੌਰ ਤੇ ਹੋਰ ਹਾਜ਼ਰ ਸਨ।