ਅੰਮ੍ਰਿਤਸਰ: ਸੀਨੀਅਰ ਤਰਕਸ਼ੀਲ ਮੈਂਬਰ ਅਤੇ ਰੰਗਮੰਚ ਕਲਾਕਾਰ ਸਾਥੀ ਸੁਖਬੀਰ ਸਿੰਘ ਦਾ ਨੂੰ ਅੱਜ ਰੇਲਵੇ ਕਾਲੋਨੀ ਦੇ ਕਮਿਊਨਿਟੀ ਹਾਲ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਕਰਯੋਗ ਹੈ ਕਿ ਸੁਖਬੀਰ ਦਾ ਸੰਖੇਪ ਬਿਮਾਰੀ ਪਿੱਛੋਂ 29 ਅਗਸਤ ਨੂੰ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਅੰਤਿਮ ਇੱਛਾ ਅਨੁਸਾਰ ਪਰਿਵਾਰਕ ਮੈਬਰਾਂ ਨੇ ਉਨ੍ਹਾਂ ਦਾ ਮ੍ਰਿਤਕ ਸਰੀਰ ਡਾਕਟਰੀ ਖੋਜ ਕਾਰਜਾਂ ਲਈ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਨੂੰ ਦਿੱਤਾ ਹੈ। ਅੱਜ ਵਿਛੜੇ ਸਾਥੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾਈ ਆਗੂ ਰਾਜਿੰਦਰ ਭਦੌੜ, ਪੰਜਾਬ ਸੰਗੀਤ ਨਾਟਕ ਅਕੈਡਮੀ ਦੇ ਪ੍ਰਧਾਨ ਕੇਵਲ ਧਾਲੀਵਾਲ, ਸੀਟੂ ਦੇ ਆਗੂ ਕਿਰਪਾਲ ਸਿੰਘ, ਤਰਕਸ਼ੀਲ ਆਗੂ ਰਾਜਵੰਤ ਬਾਗੜੀਆਂ ਨੇ ਕਿਹਾ ਕਿ ਸਾਥੀ ਸੁਖਬੀਰ ਹਮੇਸ਼ਾ ਸਮਾਜ ’ਚ ਫੈਲੇ ਵਹਿਮਾਂ ਭਰਮਾਂ, ਅੰਧਵਿਸ਼ਵਾਸਾਂ, ਪਾਖੰਡੀ ਬਾਬਿਆਂ, ਰੂੜੀਵਾਦੀ ਰਸਮਾਂ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਆਮ ਲੋਕਾਂ ਨੂੰ ਜਾਗਰੂਕ ਕਰਦੇ ਰਹੇ। -ਟਨਸ