ਸ਼੍ਰੋਮਣੀ ਕਮੇਟੀ ਵੱਲੋਂ ਨਕੋਦਰ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ : The Tribune India

ਸ਼੍ਰੋਮਣੀ ਕਮੇਟੀ ਵੱਲੋਂ ਨਕੋਦਰ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਸ਼੍ਰੋਮਣੀ ਕਮੇਟੀ ਵੱਲੋਂ ਨਕੋਦਰ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕਰਦੇ ਹੋਏ ਜਥੇਬੰਦੀਆਂ ਦੇ ਮੈਂਬਰ।

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 4 ਫਰਵਰੀ

ਬੇਅਦਬੀ ਘਟਨਾਵਾਂ ਦਾ ਵਿਰੋਧ ਕਰਦਿਆਂ 1986 ਵਿੱਚ ਨਕੋਦਰ ’ਚ ਪੁਲੀਸ ਗੋਲੀਬਾਰੀ ਕਾਰਨ ਮਾਰੇ ਗਏ ਚਾਰ ਸਿੱਖ ਨੌਜਵਾਨਾਂ ਨੂੰ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਯਾਦ ਕੀਤਾ। ਇਸ ਸਬੰਧ ’ਚ ਦਰਬਾਰ ਸਾਹਿਬ ਸਮੂਹ ਵਿੱਚ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਨਕੋਦਰ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਸਬੰਧੀ ਅਖੰਡ ਪਾਠ ਮਰਹੂਮ ਰਵਿੰਦਰ ਸਿੰਘ ਦੇ ਪਰਵਾਸੀ ਭਾਰਤੀ ਪਰਿਵਾਰ ਵੱਲੋਂ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਰਖਵਾਇਆ ਗਿਆ ਸੀ। ਅਖੰਡ ਪਾਠ ਦੇ ਭੋਗ ਮਗਰੋਂ ਗੁਰਬਾਣੀ ਦਾ ਕੀਰਤਨ ਹੋਇਆ ਅਤੇ ਬਾਅਦ ਵਿਚ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਹੀਦ ਨੌਜਵਾਨਾਂ ਦੇ ਪਰਿਵਾਰਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਮ੍ਰਿਤਕ ਨੌਜਵਾਨ ਦੇ ਪਿਤਾ ਬਲਦੇਵ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਹ ਦੋਸ਼ੀ ਅਧਿਕਾਰੀਆਂ ਨੂੰ ਸਲਾਖਾਂ ਪਿੱਛੇ ਦੇਖਣਾ ਚਾਹੁੰਦੇ ਹਨ ਅਤੇ ਇਸ ਲਈ ਪਰਿਵਾਰ ਦੇ ਮੈਂਬਰਾਂ ਨੇ ਕਾਫ਼ੀ ਭੱਜ-ਦੌੜ ਕੀਤੀ ਹੈ ਪਰ ਹੁਣ ਤਕ ਕੋਈ ਫਾਇਦਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਹੁਣ ਤੱਕ ਦੇ ਸਾਰੇ ਮੁੱਖ ਮੰਤਰੀ ਇਸ ਮਾਮਲੇ ਵਿੱਚ ਪੀੜਤ ਪਰਿਵਾਰਾਂ ਨੂੰ ਨਿਆਂ ਦੇਣ ਵਿੱਚ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੇਸ ਹਾਈ ਕੋਰਟ ਵਿੱਚ ਹੈ ਅਤੇ ਅਗਲੀ ਸੁਣਵਾਈ 30 ਮਾਰਚ 2023 ਨੂੰ ਹੋਵੇਗੀ।

ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ, ਸਰਬਜੀਤ ਸਿੰਘ ਘੁੰਮਣ, ਅਕਾਲ ਫੈਡਰੇਸ਼ਨ ਦੇ ਪ੍ਰਧਾਨ ਨਰਾਇਣ ਸਿੰਘ, ਐਡਵੋਕੇਟ ਬਲਜਿੰਦਰ ਸਿੰਘ ਬਾਜਵਾ, ਮਨੁੱਖੀ ਅਧਿਕਾਰ ਸਗੰਠਨ ਦੀ ਆਗੂ ਬੀਬੀ ਪਰਮਜੀਤ ਕੌਰ ਖਾਲੜਾ ਅਤੇ ਹੋਰਨਾਂ ਨੇ ਸ਼ਹੀਦ ਨੌਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪੰਥਕ ਜਥੇਬੰਦੀਆਂ ਵਲੋਂ ਕੰਵਰਪਾਲ ਸਿੰਘ ਨੇ ਚਾਰ ਨੌਜਵਾਨਾਂ ਦੇ ਪਰਿਵਾਰਾਂ ਨੂੰ ਸਿਰੋਪੇ ਭੇਟ ਕੀਤੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All