DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਹੱਦ ਪਾਰੋਂ ਹਥਿਆਰ ਤਸਕਰੀ ਮਾਮਲੇ ਵਿਚ ਦੋ ਕਾਬੂ; ਆਧੁਨਿਕ ਹਥਿਆਰ ਬਰਾਮਦ

    ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਆਧਾਰਿਤ ਤਸਕਰਾਂ ਨਾਲ ਜੁੜੇ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ।...

  • fb
  • twitter
  • whatsapp
  • whatsapp
Advertisement

Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਆਧਾਰਿਤ ਤਸਕਰਾਂ ਨਾਲ ਜੁੜੇ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

Advertisement

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ (22) ਵਾਸੀ ਪਿੰਡ ਰੱਤੋਕੇ, ਤਰਨ ਤਾਰਨ ਅਤੇ ਸੁਰਜੀਤ ਸਿੰਘ (35) ਵਾਸੀ ਚੇਲਾ ਕਲੋਨੀ, ਤਰਨ ਤਾਰਨ ਵਜੋਂ ਹੋਈ ਹੈ। ਸੁਰਜੀਤ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਸਮੇਤ ਕਈ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਜ਼ਿੰਦਾ ਕਾਰਤੂਸਾਂ ਸਮੇਤ ਦੋ 9 ਐਮਐਮ ਗਲੌਕ ਪਿਸਤੌਲ ਅਤੇ ਚਾਰ .30 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲੀਸ ਟੀਮਾਂ ਨੇ ਸ਼ੱਕੀ ਗੁਰਪ੍ਰੀਤ ਉਰਫ਼ ਗੋਪੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ਵਿੱਚੋਂ ਦੋ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ .30 ਬੋਰ ਪਿਸਤੌਲ ਅਤੇ ਇੱਕ ਗਲੌਕ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਲਗਾਤਾਰ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਆਧਾਰਿਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਗੈਂਗਸਟਰਾਂ ਨੂੰ ਇਨ੍ਹਾਂ ਹਥਿਆਰਾਂ ਦੀ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਿਹਾ ਸੀ। ਇਹ ਹਥਿਆਰ ਸਰਹੱਦ ਪਾਰੋਂ ਡਰੋਨ ਰਾਹੀਂ ਆ ਰਹੇ ਸੀ।

ਉਨਾ ਕਿਹਾ ਕਿ ਗੁਰਪ੍ਰੀਤ ਉਰਫ਼ ਗੋਪੀ ਦੇ ਖੁਲਾਸਿਆਂ ਦੇ ਆਧਾਰ 'ਤੇ ਪੁਲੀਸ ਨੇ ਉਸਦੇ ਸਾਥੀ ਸੁਰਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਅਤੇ ਉਸਦੇ ਕਬਜ਼ੇ ਵਿੱਚੋਂ ਇੱਕ ਗਲੌਕ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਸੁਰਜੀਤ ਸਿੰਘ ਇੱਕੋ ਨੈੱਟਵਰਕ ਦੇ ਹਿੱਸੇ ਵਜੋਂ ਵੱਖ-ਵੱਖ ਥਾਵਾਂ 'ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਡਿਲਿਵਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ।

ਇਸ ਸਬੰਧੀ ਕੇਸ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(1-ਏ) ਅਤੇ 25(6,7,8) ਤਹਿਤ ਕੇਸ ਦਰਜ ਕੀਤਾ ਗਿਆ ਹੈ।

Advertisement
×