ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਫਰਵਰੀ
ਥਾਣਾ ਮਕਬੂਲਪੁਰਾ ਦੀ ਪੁਲੀਸ ਨੇ ਲੁੱਟਾਂ ਖੋਹਾਂ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਇਕ ਮੋਟਰਸਾਈਕਲ ਅਤੇ ਇਕ ਮੋਬਾਈਲ ਫੋਨ ਬਰਾਮਦ ਕੀਤਾ ਹੈ।
ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਸ਼ਨਾਖਤ ਦਵਿੰਦਰ ਸਿੰਘ ਉਰਫ ਕਾਲੂ ਅਤੇ ਮਨਪ੍ਰੀਤ ਸਿੰਘ ਉਰਫ ਮਨੂੰ ਵਜੋਂ ਹੋਈ ਹੈ। ਇਸ ਸਬੰਧ ਵਿਚ ਥਾਣਾ ਮਕਬੂਲਪੁਰਾ ਵਿਖੇ ਕੇਸ ਦਰਜ ਕੀਤਾ ਗਿਆ। ਏਐਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ਹਾਸਲ ਕਰੇਗੀ।