ਐੱਸਆਈ ਦੀ ਕਾਰ ਉਡਾਉਣ ਦੀ ਕੋਸ਼ਿਸ਼ ਦੇ ਦੋਸ਼ ਹੇਠ ਦੋ ਕਾਬੂ : The Tribune India

ਐੱਸਆਈ ਦੀ ਕਾਰ ਉਡਾਉਣ ਦੀ ਕੋਸ਼ਿਸ਼ ਦੇ ਦੋਸ਼ ਹੇਠ ਦੋ ਕਾਬੂ

ਧਮਾਕਾਖੇਜ਼ ਸਮੱਗਰੀ ਬਰਾਮਦ; ਏਡੀਜੀਪੀ ਵੱਲੋਂ ਘਟਨਾ ਸਥਾਨ ਦੀ ਜਾਂਚ

ਐੱਸਆਈ ਦੀ ਕਾਰ ਉਡਾਉਣ ਦੀ ਕੋਸ਼ਿਸ਼ ਦੇ ਦੋਸ਼ ਹੇਠ ਦੋ ਕਾਬੂ

ਪੰਜਾਬ ਪੁਲੀਸ ਵੱਲੋਂ ਦਿੱਲੀ ਤੋਂ ਕਾਬੂ ਕੀਤੇ ਗਏ ਮੁਲਜ਼ਮ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 17 ਅਗਸਤ

ਪੰਜਾਬ ਪੁਲੀਸ ਦੇ ਸੀਆਈਏ ਸਟਾਫ਼ ਦੇ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਨੂੰ ਉਡਾਉਣ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਪੁਲੀਸ ਨੇ ਦੋ ਵਿਅਕਤੀਆਂ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ, ਪਰ ਫਿਲਹਾਲ ਪੁਲੀਸ ਨੇ ਇਸ ਮਾਮਲੇ ਵਿੱਚ ਚੁੱਪ ਵੱਟੀ ਹੋਈ ਹੈ।

ਇਸ ਮਾਮਲੇ ਵਿੱਚ ਪੁਲੀਸ ਦੇ ਏਡੀਜੀਪੀ ਆਰ ਐੱਨ ਢੋਕੇ ਨੇ ਅੱਜ ਖੁਲਾਸਾ ਕੀਤਾ ਕਿ ਘਟਨਾ ਵਾਲੀ ਥਾਂ ਤੋਂ ਦੋ ਕਿੱਲੋ 700 ਗ੍ਰਾਮ ਆਰਡੀਐੱਕਸ ਬਰਾਮਦ ਹੋਇਆ ਹੈ। ਉਨ੍ਹਾਂ ਅੱਜ ਘਟਨਾ ਵਾਲੀ ਥਾਂ ਦਾ ਨਿਰੀਖਣ ਕੀਤਾ ਅਤੇ ਸਬ-ਇੰਸਪੈਕਟਰ ਦਿਲਬਾਗ ਸਿੰਘ ਨਾਲ ਵੀ ਗੱਲਬਾਤ ਕੀਤੀ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਕਾਰ ਨੂੰ ਉਡਾਉਣ ਲਈ ਵਰਤੀ ਗਈ ਧਮਾਕਾਖੇਜ਼ ਸਮੱਗਰੀ ਨਾਲ ਕਾਫ਼ੀ ਜ਼ਿਆਦਾ ਨੁਕਸਾਨ ਹੋਣਾ ਸੀ। ਉਨ੍ਹਾਂ ਦੱਸਿਆ ਕਿ ਇਸ ਆਈਈਡੀ ਨੂੰ ਇੱਕ ਮੋਬਾਈਲ ਟ੍ਰਿਗਰ ਨਾਲ ਜੋੜਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ ਇੱਕ ਮੋਬਾਈਲ ਵੀ ਮਿਲਿਆ ਹੈ, ਜਿਸ ਤੋਂ ਅੱਗੇ ਹੋਰ ਕਈ ਸੁਰਾਗ ਮਿਲੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਗਲੇ 24 ਘੰਟਿਆਂ ਦੌਰਾਨ ਧਮਾਕਾਖੇਜ਼ ਸਮੱਗਰੀ ਲਾਉਣ ਵਾਲਿਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ ਤੇ ਐੱਸਆਈ ਦਿਲਬਾਗ ਸਿੰਘ ਦੀ ਸੁਰੱਖਿਆ ਵਿੱਚ ਵੀ ਵਾਧਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਰਣਜੀਤ ਐਵੇਨਿਊ ਇਲਾਕੇ ਵਿੱਚ ਰਹਿੰਦੇ ਐੱਸਆਈ ਦਿਲਬਾਗ ਸਿੰਘ ਦੀ ਕਾਰ ਹੇਠੋਂ ਧਮਾਕਾਖੇਜ਼ ਸਮੱਗਰੀ ਬਰਾਮਦ ਹੋਈ ਸੀ, ਜਿਸ ਦੀ ਜਾਣਕਾਰੀ ਕਾਰ ਧੋਣ ਵਾਲੇ ਵਿਅਕਤੀ ਨੇ ਐੱਸਆਈ ਨੂੰ ਦਿੱਤੀ ਸੀ।

ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਪਤਾ ਲੱਗਿਆ ਸੀ ਕਿ ਰਾਤ ਲਗਪਗ ਦੋ ਵਜੇ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਆਏ ਸਨ ਤੇ ਉਨ੍ਹਾਂ ਇਹ ਆਰਡੀਐੱਕਸ ਕਾਰ ਹੇਠਾਂ ਲਾਇਆ ਸੀ। ਆਰਡੀਐਕਸਕ ਇੱਕ ਡੱਬੇ ਵਿੱਚ ਸੀ, ਜਿਸ ਨੂੰ ਇੱਕ ਕੁੱਤੇ ਨੇ ਖਿੱਚ ਲਿਆ ਤੇ ਇਹ ਹੇਠਾਂ ਡਿੱਗ ਪਈ ਅਤੇ ਇਸ ਦਾ ਪਤਾ ਲੱਗ ਗਿਆ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਆਰਡੀਐੱਕਸ ਦੀ ਆਈਈਡੀ ਵੀ ਪਿਛਲੇ ਦਿਨੀਂ ਤਰਨ ਤਾਰਨ ਇਲਾਕੇ ਚੋਂ ਮਿਲੇ ਆਰਡੀਐਕਸ ਨਾਲ ਮਿਲਦੀ ਹੈ, ਜੋ ਪਾਕਿਸਤਾਨ ਰਸਤੇ ਭਾਰਤ ਵਿੱਚ ਆਇਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All