DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੰਮ੍ਰਿਤਸਰ ’ਚ 25 ਕਿੱਲੋ ਹੈਰੋਇਨ ਤੇ ਅਸਲੇ ਸਣੇ ਦੋ ਕਾਬੂ

ਡਰੋਨ ਰਾਹੀਂ ਪਾਕਿਸਤਾਨ ਵੱਲੋਂ ਭੇਜੀ ਸੀ ਖੇਪ

  • fb
  • twitter
  • whatsapp
  • whatsapp
featured-img featured-img
ਪੁਲੀਸ ਤੇ ਬੀਐੱਸਐੱਫ ਵੱਲੋਂ ਫੜੀ ਗਈ ਖੇਪ।
Advertisement

ਪੰਜਾਬ ਪੁਲੀਸ ਅਤੇ ਬੀ.ਐਸ.ਐਫ. ਨੇ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿੱਚ ਸਾਂਝੀ ਕਾਰਵਾਈ ਕਰਦਿਆਂ 25 ਕਿੱਲੋ ਹੈਰੋਇਨ, ਦੋ ਪਿਸਤੌਲਾਂ ਅਤੇ 60 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਦੀ ਪੋਸਟ।
ਡੀਜੀਪੀ ਗੌਰਵ ਯਾਦਵ ਦੀ ਪੋਸਟ।

ਡੀ.ਜੀ.ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਕਿ ਅੰਮ੍ਰਿਤਸਰ ਦਿਹਾਤੀ ਪੁਲੀਸ ਅਤੇ ਬੀ.ਐਸ.ਐਫ. ਨੇ ਸਰਹੱਦ ਪਾਰੋਂ ਹੋ ਰਹੀ ਤਸਕਰੀ ਨੂੰ ਰੋਕਣ ਲਈ ਇਹ ਅਪਰੇਸ਼ਨ ਚਲਾਇਆ ਸੀ। ਫੜੇ ਗਏ ਮੁਲਜ਼ਮ ਥਾਣਾ ਭਿੰਡੀ ਸੈਦਾਂ ਦੇ ਅਧੀਨ ਆਉਂਦੇ ਸਰਹੱਦੀ ਪਿੰਡ ਘੋਗਾ ਦੇ ਰਹਿਣ ਵਾਲੇ ਹਨ।

Advertisement

ਮੁੱਢਲੀ ਜਾਂਚ ਮੁਤਾਬਕ ਨਸ਼ੇ ਅਤੇ ਹਥਿਆਰਾਂ ਦੀ ਇਹ ਖੇਪ ਡਰੋਨ ਰਾਹੀਂ ਪਾਕਿਸਤਾਨ ਵਾਲੇ ਪਾਸੇ ਤੋਂ ਭੇਜੀ ਗਈ ਸੀ। ਪੁਲੀਸ ਨੇ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਇਸ ਤਸਕਰੀ ਦੇ ਪਿੱਛੇ ਜੁੜੇ ਹੋਰ ਲੋਕਾਂ ਦਾ ਪਤਾ ਲਗਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਦਿਹਾਤੀ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਲਗਪਗ 100 ਕਿੱਲੋ ਹੈਰੋਇਨ ਬਰਾਮਦ ਕੀਤੀ ਸੀ।

Advertisement

Advertisement
×