ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 22 ਜੂਨ
ਥਾਣਾ ਛੇਹਰਟਾ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲੀਸ ਨੇ ਗਸ਼ਤ ਦੋਰਾਨ ਪਿੰਡ ਭੈਣੀ ਨੇੜੇ ਚੈਕਿੰਗ ਦੌਰਾਨ ਮੁਲਜ਼ਮ ਲਵਜੀਤ ਸਿੰਘ ਵਾਸੀ ਬਾਸਰਕੇ ਭੈਣੀ ਜ਼ਿਲ੍ਹਾ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰਾਂ ਮੁੱਖ ਅਫ਼ਸਰ ਥਾਣਾ ਰਣਜੀਤ ਐਵੀਨਿਊ ਇੰਸਪੈਕਟਰ ਜਸਪਾਲ ਸਿੰਘ ਦੀ ਨਿਗਰਾਨੀ ਹੇਠ ਏਐੱਸਆਈ ਨਰਿੰਦਰ ਸਿੰਘ ਸਮੇਤ ਪੁਲੀਸ ਪਾਰਟੀ ਨੇ ਆਨੰਦ ਪਾਰਕ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਕਾਰਵਾਈ ਕਰਦਿਆਂ ਪੁਲੀਸ ਨੇ ਮੁਲਜ਼ਮ ਮਨਪ੍ਰੀਤ ਸਿੰਘ ਵਾਸੀ ਪਿੰਡ ਟਪਿਆਲਾ ਜ਼ਿਲ੍ਹਾ ਅੰਮ੍ਰਿਤਸਰ ਨੂੰ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਮੁਲਜ਼ਮ ਪਾਸੋਂ ਪੁੱਛ-ਪੜਤਾਲ ਕਰਨ ’ਤੇ ਚੋਰੀ ਕੀਤਾ ਗਿਆ ਇਕ ਹੋਰ ਮੋਟਰਸਾਈਕਲ ਬਰਾਾਮਦ ਕੀਤਾ ਗਿਆ।