ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 21 ਦਸੰਬਰ
ਕਰੋਨਾ ਮਹਾਂਮਾਰੀ ਦੇ ਚਲਦਿਆਂ ਅੱਜ ਜ਼ਿਲ੍ਹੇ ਵਿਚ ਦੋ ਮਰੀਜ਼ਾਂ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ। ਇਸ ਦੌਰਾਨ ਜ਼ਿਲੇ ਵਿਚ 18 ਹੋਰ ਨਵੇਂ ਕਰੋਨਾ ਪਾਜੀਟਿਵ ਕੇਸ ਆਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਕਰੋਨਾ ਕਾਰਨ 74 ਸਾਲਾ ਦੇ ਬਲਦੇਵ ਸਿੰਘ ਵਾਸੀ ਆਜ਼ਾਦ ਨਗਰ ਪੁਤਲੀਘਰ ਅਤੇ 45 ਸਾਲਾਂ ਦੇ ਕੁਲਵਿੰਦਰ ਸਿੰਘ ਵਾਸੀ ਪਿੰਡ ਚੱਕ ਕਮਾਲ ਖਾਂ ਦੀ ਮੌਤ ਹੋਈ ਹੈ। ਅੱਜ 18 ਹੋਰ ਨਵੇਂ ਕਰੋਨਾ ਪਾਜੀਟਿਵ ਕੇਸ ਆਉਣ ਨਾਲ ਜ਼ਿਲੇ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 14227 ਹੋ ਗਈ ਹੈ, ਜਿਸ ਵਿਚੋਂ 13060 ਮਰੀਜ਼ ਠੀਕ ਹੋ ਚੁੱਕੇ ਹਨ।
ਜਲੰਧਰ (ਨਿੱਜੀ ਪੱਤਰ ਪੇ੍ਰਕ): ਜ਼ਿਲ੍ਹੇ ਵਿਚ ਅੱਜ ਕਰੋਨਾ ਨਾਲ ਇਕ ਮੌਤ ਹੋ ਗਈ ਜਦਕਿ 41 ਜਣਿਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਹੁਣ ਤੱਕ 623 ਮੌਤਾਂ ਹੋ ਚੁੱਕੀਆਂ ਹਨ ਅਤੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 19536 ਤੱਕ ਜਾ ਪਹੁੰਚੀ ਹੈ।