ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

HDFC Bank ਲੁੱਟਣ ਦੇ ਦੋਸ਼ ਹੇਠ ਦੋ ਮੁੱਖ ਮੁਲਜ਼ਮ ਗ੍ਰਿਫ਼ਤਾਰ

ਇੱਕ ਲੱਖ ਰੁਪਏ ਦੀ ਨਕਦੀ ਅਤੇ ਪਿਸਤੌਲ ਬਰਾਮਦ
ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਚਰਨਜੀਤ ਸਿੰਘ ਅਤੇ ਹੋਰ ਅਧਿਕਾਰੀ।
Advertisement
ਹਰਸਿਮਰਤ ਪਾਲ ਸਿੰਘ ਬੇਦੀਜੰਡਿਆਲਾ ਗੁਰੂ, 28 ਦਸੰਬਰ

ਇੱਥੋਂ ਨੇੜਲੇ ਪਿੰਡ ਨਵਾਂ ਪਿੰਡ ਸਥਿਤ ਐੱਚਡੀਐੱਫਸੀ ਬੈਂਕ ਦੀ ਬ੍ਰਾਂਚ ਵਿੱਚ ਹੋਈ ਲੁੱਟ ਦਾ ਮਾਮਲਾ ਸੁਲਝਾਉਂਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਦੋ ਮੁੱਖ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।

Advertisement

ਜ਼ਿਲ੍ਹਾ ਪੁਲੀਸ ਮੁਖੀ ਦਿਹਾਤੀ ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਟੇਰਿਆਂ ਕੋਲੋਂ ਇੱਕ ਲੱਖ ਰੁਪਏ, ਇੱਕ .32 ਬੋਰ ਰਿਵਾਲਵਰ, ਪੰਜ ਕਾਰਤੂਸ, ਦੋ ਮੋਬਾਈਲ ਫੋਨ ਅਤੇ ਇੱਕ ਗੱਡੀ ਬਰਾਮਦ ਹੋਈ ਹੈ। ਐੱਸਐੱਸਪੀ ਨੇ ਕਿਹਾ ਬੀਤੀ 20 ਦਸੰਬਰ ਨੂੰ ਐੱਚਡੀਐੱਫਸੀ ਬੈਂਕ ਬਰਾਂਚ ਨਵਾਂ ਪਿੰਡ ਜੰਡਿਆਲਾ ਗੁਰੂ ਵਿਖੇ ਰਿਵਾਲਵਰ ਦਿਖਾ ਕੇ 3,96,340 ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।

ਇਸ ਮਾਮਲੇ ਵਿੱਚ ਬਰਾਂਚ ਮੈਨੇਜਰ ਦੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਐੱਸਪੀਡੀ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਐੱਸਐੱਚਓ ਜੰਡਿਆਲਾ ਗੁਰੂ ਦੀ ਟੀਮ ਤੇ ਸੀਆਈਏ ਸਟਾਫ ਨੇ ਵੱਖ ਵੱਖ ਪਹਿਲੂਆਂ ’ਤੇ ਕੰਮ ਕਰਦਿਆਂ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕੀਤਾ ਹੈ।

ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਪਿੰਡ ਸਰਹਾਲੀ ਖੁਰਦ ਜ਼ਿਲ੍ਹਾ ਤਰਨ ਤਾਰਨ ਅਤੇ ਗੁਰਨੂਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਕੱਲਾ ਜ਼ਿਲ੍ਹਾ ਤਰਨ ਤਾਰਨ ਹਨ। ਪੁਲੀਸ ਮੁਲਜ਼ਮਾਂ ਤੋਂ ਪੁੱਛ ਪੜਤਾਲ ਕਰ ਰਹੀ ਹੈ।

ਕੈਪਸ਼ਨ: ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐੱਸਐੱਸਪੀ ਚਰਨਜੀਤ ਸਿੰਘ ਅਤੇ ਹੋਰ ਅਧਿਕਾਰੀ।

Advertisement