ਕੇਂਦਰੀ ਜੇਲ੍ਹ ’ਚੋਂ ਦੋ ਮੋਬਾਈਲ ਬਰਾਮਦ

ਕੇਂਦਰੀ ਜੇਲ੍ਹ ’ਚੋਂ ਦੋ ਮੋਬਾਈਲ ਬਰਾਮਦ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 1 ਮਾਰਚ

ਸਥਾਨਕ ਕੇਂਦਰੀ ਜੇਲ੍ਹ ਵਿੱਚੋਂ ਕੈਦੀਆਂ ਕੋਲੋਂ ਦੋ ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਦੌਰਾਨ ਕੈਦੀਆਂ ਵਿਚਾਲੇ ਆਪਸੀ ਝੜਪ ਦੀ ਘਟਨਾ ਵੀ ਵਾਪਰੀ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਅਜਮੇਰ ਸਿੰਘ ਨੇ ਦੱਸਿਆ ਕਿ ਬੈਰਕ ਨੰਬਰ ਇੱਕ ਦੇ ਕਮਰਾ ਨੰਬਰ ਇੱਕ ਦੀ ਜਾਂਚ ਦੌਰਾਨ ਕੈਦੀ ਗੁਰਭੇਜ ਸਿੰਘ ਕੋਲੋਂ ਮੋਬਾਈਲ ਫੋਨ ਬਰਾਮਦ ਹੋਇਆ ਹੈ। ਕੈਦੀ ਬਲਜਿੰਦਰਪ੍ਰੀਤ ਸਿੰਘ ਕੋਲੋਂ ਵੀ ਮੋਬਾਈਲ ਬਰਾਮਦ ਹੋਇਆ ਹੈ। ਜੇਲ੍ਹ ਅਮਲੇ ਨੇ ਪੁਲੀਸ ਕੋਲ ਕੇਸ ਦਰਜ ਕਰਾਇਆ ਹੈ। ਇਸ ਦੌਰਾਨ ਜੇਲ੍ਹ ਵਿਚ ਹੋਏ ਝਗੜੇ ਦੌਰਾਨ ਤਿੰਨ ਕੈਦੀ ਅਮਨਦੀਪ ਸਿੰਘ, ਸੁਖਦੇਵ ਸਿੰਘ ਤੇ ਬਲਜੀਤ ਸਿੰਘ ਨੂੰ ਧਾਰਾ 52 ਹੇਠ ਨਾਮਜ਼ਦ ਕੀਤਾ ਹੈ। ਸਹਾਇਕ ਜੇਲ ਸੁਪਰਡੈਂਟ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਸਾਰੇ ਬੈਰਕ ਨੰਬਰ 2 ਦੇ ਕਮਰਾ ਨੰਬਰ 4 ਵਿਚ ਬੰਦ ਸਨ। ਉਹ ਆਪਸ ਵਿਚ ਲੜ ਪਏ। ਇਸ ਸਬੰਧੀ ਥਾਣਾ ਇਸਲਾਮਾਬਾਦ ਵਿਚ ਕੇਸ ਦਰਜ ਕੀਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All