ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 29 ਜੂਨ
ਕੇਂਦਰੀ ਜੇਲ੍ਹ ਵਿਚੋਂ ਅੱਜ ਮੁੜ ਦੋ ਕੈਦੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਇਸਲਾਮਾਬਾਦ ਦੀ ਪੁਲੀਸ ਨੇ ਦੋ ਕੈਦੀਆਂ ਖਿਲਾਫ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਸ਼ਨਾਖਤ ਅਜੈ ਕੁਮਾਰ ਉਰਫ ਸਾਜਨ ਅਤੇ ਪ੍ਰਭਜੋਤ ਸਿੰਘ ਉਰਫ ਸੰਨੀ ਵਜੋਂ ਹੋਈ ਹੈ। ਇਸ ਸਬੰਧ ਵਿਚ ਥਾਣਾ ਇਸਲਾਮਾਬਾਦ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਹਾਦਰ ਸਿੰੰਘ ਨੇ ਦੱਸਿਆ ਕਿ ਜਾਂਚ ਦੌਰਾਨ ਇਨ੍ਹਾਂ ਦੋਵਾਂ ਕੈਦੀਆਂ ਕੋਲੋਂ ਇਕ-ਇਕ ਮੋਬਾਈਲ ਫੋਨ ਬਰਾਮਦ ਹੋਇਆ ਹੈ। ਉਨ੍ਹਾਂ ਵਲੋਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਕੇਸ ਦਰਜ ਕੀਤਾ ਹੈ।