ਕਰੋਨਾ ਕਾਰਨ ਦੋ ਮਰੀਜ਼ਾਂ ਦੀ ਮੌਤਾਂ

ਕਰੋਨਾ ਕਾਰਨ ਦੋ ਮਰੀਜ਼ਾਂ ਦੀ ਮੌਤਾਂ

ਅੰਮ੍ਰਿਤਸਰ ਵਿੱਚ ਸਿਹਤ ਕਰਮੀ ਸਵੈਬ ਟੈਸਟ ਲੈਂਦਾ ਹੋਇਆ। ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 1 ਜੁਲਾਈ

ਕਰੋਨਾ ਮਹਾਮਾਰੀ ਦੇ ਚੱਲਦਿਆਂ ਅਜ ਸ਼ਹਿਰ ਵਿਚ ਇਕ ਹੋਰ ਕਰੋਨਾ ਮਰੀਜ਼ ਦੀ ਮੌਤ ਹੋ ਗਈ ਹੈ ਜਦੋ ਕਿ 9 ਹੋਰ ਕਰੋਨਾ ਪਾਜ਼ੇਟਿਵ ਮਰੀਜ਼ ਆ ਗਏ ਹਨ।ਸਿਹਤ ਵਿਭਾਗ ਵਲੋ ਦਿਤੀ ਜਾਣਕਾਰੀ ਮੁਤਾਬਿਕ ਕਰੋਨਾ ਕਾਰਨ ਓਮ ਪ੍ਰਕਾਸ਼ ਵਾਸੀ ਗ੍ਰੀਨ ਐਵਨਿਊ ਦੀ ਮੌਤ ਹੋ ਗਈ ਹੈ,  ਉਹ 73 ਵਰ੍ਹਿਆ ਦਾ ਸੀ ਅਤੇ ਇਥੇ ਇਕ ਪ੍ਰਾਈਵੇਟ ਹਸਪਤਾਲ ਵਿਚ ਜੇਰੇ ਇਲਾਜ ਸੀ। ਇਸ ਮਰੀਜ਼ ਦੀ ਮੌਤ ਨਾਲ ਜਿਲੇ ਵਿਚ ਕਰੋਨਾ ਕਾਰਨ ਮਰਨ ਵਾਲਿਆ ਦੀ ਗਿਣਤੀ ਵੱਧ ਕੇ 44 ਹੋ ਗਈ ਹੈ।ਤਰਨ ਤਾਰਨ (ਪੱਤਰ ਪ੍ਰੇਰਕ):ਜ਼ਿਲ੍ਹੇ ਦੇ ਸਰਹੱਦੀ ਖੇਤਰ ਦੇ ਪਿੰਡ ਅਲਗੋਂ ਕੋਠੀ ਦੇ ਵਾਸੀ ਕੋਵਿਡ-19 ਤੋਂ ਪੀੜਤ ਗੁਜਿੰਦਰ ਸਿੰਘ (56) ਦੀ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਮੌਤ ਹੋ ਗਈ| ਇਸ ਨਾਲ ਜ਼ਿਲ੍ਹੇ ਅੰਦਰ ਕੋਵਿਡ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਚਾਰ ਹੋ ਗਈ ਹੈ|

ਹੁਸ਼ਿਆਰਪੁਰ (ਪੱਤਰ ਪ੍ਰੇਰਕ): ਜ਼ਿਲ੍ਹਾ ਹੁਸ਼ਿਆਰਪੁਰ ’ਚ ਅੱਜ ਲੈਬਾਰਟਰੀ ਤੋਂ ਪ੍ਰਾਪਤ ਹੋਈ ਕੋਵਿਡ-19 ਦੇ 428 ਨਮੂਨਿਆਂ ਦੀ ਰਿਪੋਰਟ ’ਚ 6 ਮਰੀਜ਼ ਪਾਜ਼ੇਟਿਵ ਆਏ ਹਨ। ਇਹ ਮਰੀਜ਼ ਮੁਕੇਰੀਆਂ ਸਬ ਡਿਵੀਜ਼ਨ ਨਾਲ ਸਬੰਧਤ ਹਨ। ਇਨ੍ਹਾਂ ਵਿੱਚ ਚਾਰ ਮਰਦ, ਇੱਕ ਔਰਤ ਅਤੇ ਇੱਕ ਸਾਲ ਦਾ ਇੱਕ ਬੱਚਾ ਸ਼ਾਮਲ ਹੈ।  ਜ਼ਿਲ੍ਹਾ ਪਠਾਨਕੋਟ ਵਿੱਚ 3 ਨਵੇਂ ਕੇਸ ਕਰੋਨਾ ਪਾਜ਼ੇਟਿਵ 

ਪਠਾਨਕੋਟ (ਪੱਤਰ ਪ੍ਰੇਰਕ): ਜ਼ਿਲ੍ਹਾ ਪਠਾਨਕੋਟ ਵਿੱਚ ਅੱਜ 3 ਨਵੇਂ ਕੇਸ ਕਰੋਨਾ ਪਾਜ਼ੇਟਿਵ ਆਏ ਜਦ ਕਿ 6 ਲੋਕਾਂ ਨੂੰ ਸਿਹਤਯਾਬ ਹੋਣ ਉਪਰੰਤ ਉਨ੍ਹਾਂ ਦੇ ਘਰੀਂ ਰਵਾਨਾ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦਿੱਤੀ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All