ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁੜਗਾਓਂ ਨੇੜੇ ਮੁਕਾਬਲੇ ਵਿਚ ਅੰਮ੍ਰਿਤਸਰ ਦੇ ਦੋ ਸ਼ਾਰਪ ਸੂਟਰ ਕਾਬੂ

ਮੁਕਾਬਲੇ ਦੌਰਾਨ ਬੰਬੀਹਾ ਗਰੋਹ ਦੇ ਦੋਵਾਂ ਗੁਰਗਿਆਂ ਨੂੰ ਗੋਲੀ ਲੱਗੀ, ਹਸਪਤਾਲ ਵਿਚ ਜ਼ੇਰੇ ਇਲਾਜ
Advertisement

ਗੁਰੂਗ੍ਰਾਮ ਪੁਲੀਸ ਨੇ ਮੁਕਾਬਲਾ ਦੌਰਾਨ ਬੰਬੀਹਾ ਗਰੋਹ ਦੇ ਦੋ ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਕਾਬਲਾ ਸ਼ਨਿੱਰਵਾਰ ਦੇਰ ਰਾਤ ਸੋਹਨਾ ਤੋਂ ਦੂਜੀ ਵਾਰ ਭਾਜਪਾ ਵਿਧਾਇਕ ਬਣੇ ਤੇਜਪਾਲ ਤੰਵਰ ਦੇ ਪਿੰਡ ਰਾਮਗੜ੍ਹ ਨੇੜੇ ਹੋਇਆ। ਪੁਲੀਸ ਦੀ ਅਪਰਾਧ ਸ਼ਾਖਾ ਨੂੰ ਦੋ ਸ਼ਾਰਪ ਸ਼ੂਟਰਾਂ ਦੇ ਘੁੰਮਣ ਦੀ ਸੂਚਨਾ ਮਿਲੀ ਸੀ। ਮੁਕਾਬਲੇ ਦੌਰਾਨ ਦੋਵੇਂ ਮੁਲਜ਼ਮ ਗੋਲੀਆਂ ਲੱਗਣ ਕਰਕੇ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਕਰੀਬ 2 ਵਜੇ, ਗੁਰੂਗ੍ਰਾਮ ਪੁਲੀਸ ਦੀ ਸੈਕਟਰ 39 ਅਤੇ ਸੈਕਟਰ 40 ਕ੍ਰਾਈਮ ਬ੍ਰਾਂਚ ਨੂੰ ਸੂਚਨਾ ਮਿਲੀ ਕਿ ਸੈਕਟਰ 63 ਨੇੜੇ ਮੈਦਾਵਾਸ ਪਿੰਡ ਦੇ ਇਲਾਕੇ ਵਿੱਚ ਦੋ ਸ਼ਾਰਪ ਸ਼ੂਟਰ ਘੁੰਮ ਰਹੇ ਹਨ। ਪੁਲੀਸ ਨੇ ਇਕ ਨਾਕੇ ’ਤੇ ਦੋ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਤਾਂ ਉਨ੍ਹਾਂ ਨੇ ਪੁਲੀਸ ਟੀਮ ’ਤੇ ਗੋਲੀਬਾਰੀ ਕੀਤੀ। ਗੁਰੂਗ੍ਰਾਮ ਪੁਲੀਸ ਟੀਮ ਨੇ ਸਵੈ-ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ, ਜਿਸ ਵਿੱਚ ਦੋਵਾਂ ਵਿਅਕਤੀਆਂ ਦੀਆਂ ਲੱਤਾਂ ਵਿੱਚ ਗੋਲੀ ਲੱਗੀ। ਇਸ ਤੋਂ ਬਾਅਦ ਪੁਲੀਸ ਟੀਮ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

Advertisement

ਪੁਲੀਸ ਦੇ ਬੁਲਾਰੇ ਸੰਦੀਪ ਕੁਮਾਰ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ ਤੇ ਇਨ੍ਹਾਂ ਦਾ ਸਬੰਧ ਬੰਬੀਹਾ ਗਰੋਹ ਨਾਲ ਹੈ। ਉਨ੍ਹਾਂ ਨੇ ਗੁਰੂਗ੍ਰਾਮ ਪੁਲੀਸ ਟੀਮ ’ਤੇ ਸੱਤ ਗੋਲੀਆਂ ਚਲਾਈਆਂ, ਜਦੋਂ ਕਿ ਪੁਲੀਸ ਨੇ ਸਵੈ-ਰੱਖਿਆ ਵਿੱਚ ਚਾਰ ਗੋਲੀਆਂ ਚਲਾਈਆਂ। ਮੁਲਜ਼ਮਾਂ ਦੀ ਪਛਾਣ ਸੁਖਨਜੀਤ ਉਰਫ਼ ਗੰਜਾ ਅਤੇ ਸੁਮਿਤ ਸ਼ਰਮਾ ਵਜੋਂ ਹੋਈ ਹੈ, ਦੋਵੇਂ ਲਗਪਗ 25 ਸਾਲ ਦੇ ਹਨ।

ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲੀਸ ਨੇ ਕਿਹਾ ਕਿ ਦੋਵੇਂ ਮਸ਼ਕੂਕ ਇਸ ਸਮੇਂ ਇਲਾਜ ਅਧੀਨ ਹਨ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਦੋਵੇਂ ਅਪਰਾਧੀ ਗੁਰੂਗ੍ਰਾਮ ਵਿੱਚ ਕਿਸ ਵੱਡੇ ਅਪਰਾਧ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ।

Advertisement
Tags :
Gurgaon encoounterਗੁੜਗਾਓਂ ਪੁਲੀਸ ਮੁਕਾਬਲਾ
Show comments