ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਅਪਰੈਲ
ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਦੋ ਪਹੀਆ ਵਾਹਨ ਖੜ੍ਹੇ ਕਰਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਨਵੇਂ ਪਾਰਕਿੰਗ ਸਟੈਂਡ ਨੂੰ ਅੱਜ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਰਦਾਸ ਉਪਰੰਤ ਕੀਤਾ।ਇਹ ਸਾਈਕਲ/ਸਕੂਟਰ ਸਟੈਂਡ ਜ਼ਮੀਨਦੋਜ਼ ਇਮਾਰਤ ਵਿਚ ਤਿਆਰ ਕੀਤਾ ਗਿਆ ਹੈ। ਜਿਸ ਦੇ ਉਪਰ ਜੋੜਾ ਘਰ , ਗਠੜੀ ਘਰ ਆਦਿ ਬਣਾਉਣ ਦੀ ਯੋਜਨਾ ਹੈ। ਇਸ ਮੌਕੇ ਕਾਰਸੇਵਾ ਕਰਨ ਵਾਲੇ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ। ਪ੍ਰਧਾਨ ਸ੍ਰੀ ਧਾਮੀ ਨੇ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤੇ ਖੁੱਲ੍ਹੇ ਕਰਨ ਦੀ ਮੰਗ ਕੀਤੀ ਹੈ।