DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕਿਸਾਨਾਂ ਦੇ ਹਿੱਤਾਂ ਨੂੰ ਅਣਗੌਲਿਆਂ ਕਰਕੇ ਕਿਸੇ ਵੀ ਦੇਸ਼ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ: ਚੌਹਾਨ

  • fb
  • twitter
  • whatsapp
  • whatsapp
Advertisement

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਦੇਸ਼ ਦੀ ਚੜ੍ਹਦੀ ਕਲਾ ਅਤੇ ਤਰੱਕੀ ਵਾਸਤੇ ਅਰਦਾਸ ਕੀਤੀ ਹੈ।

ਉਹ ਅੱਜ ਇੱਥੇ ਇੱਕ ਦਿਨਾ ਪੰਜਾਬ ਦੌਰੇ ਉੱਤੇ ਆਏ ਹਨ। ਇਸ ਦੌਰਾਨ ਉਨ੍ਹਾਂ ਨੇ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਉੱਤੇ ਭਾਜਪਾ ਵੱਲੋਂ ਕੀਤੀ ਜਾ ਰਹੀ ਕਾਨਫਰੰਸ ਵਿੱਚ ਸ਼ਮੂਲੀਅਤ ਕੀਤੀ।

Advertisement

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਉਨ੍ਹਾਂ ਨੇ ਲੰਗਰ ਘਰ ਵਿੱਚ ਬਰਤਨ ਸਾਫ਼ ਕਰਨ ਦੀ ਸੇਵਾ ਵੀ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

Advertisement

ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਅਣਗੌਲਿਆਂ ਕਰਕੇ ਕਿਸੇ ਵੀ ਦੇਸ਼ ਨਾਲ ਕੋਈ ਅਜਿਹਾ ਸਮਝੌਤਾ ਨਹੀਂ ਕੀਤਾ ਜਾਵੇਗਾ, ਜਿਸ ਨਾਲ ਕਿਸਾਨਾਂ ਨੂੰ ਨੁਕਸਾਨ ਹੋਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਪੀਐੱਮ ਮੋਦੀ ਦੀ ਅਗਵਾਈ ਹੇਠ ਸਰਕਾਰ ਨੇ ਜਿੰਨੇ ਵੀ ਸਮਝੌਤੇ ਕੀਤੇ ਹਨ, ਉਹ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਗਏ ਹਨ ਅਤੇ ਲੋਕਾਂ ਨੂੰ ਇਸ ਦਾ ਲਾਭ ਹੋਇਆ ਹੈ।

ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਸਮਝੌਤਾ ਅਜੇ ਹੋਇਆ ਵੀ ਨਹੀਂ ਹੈ ਪਰ ਇਸ ਬਾਰੇ ਕੁਝ ਲੋਕਾਂ ਵੱਲੋਂ ਬੇਲੋੜਾ ਰੌਲਾ-ਰੱਪਾ ਪਾਇਆ ਜਾ ਰਿਹਾ ਹੈ।

ਰੱਖੜੀ ਦੇ ਮੌਕੇ ਉੱਤੇ ਮਹਿਲਾ ਸ਼ਕਤੀਕਰਨ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਔਰਤਾਂ ਦਾ ਰਾਖਵਾਂਕਰਨ ਕਰਨਾ ਚਾਹੁੰਦੀ ਹੈ ਪਰ ਕਾਂਗਰਸ ਵੱਲੋਂ ਇਸ ਮਾਮਲੇ ਵਿੱਚ ਬੇਲੋੜੀ ਅੜਚਣ ਖੜ੍ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਦਾ ਕੰਮ ਸਿਰਫ਼ ਅਤੇ ਸਿਰਫ਼ ਅੜਿੱਕੇ ਖੜ੍ਹੇ ਕਰਨਾ ਅਤੇ ਬੇਬੁਨਿਆਦ ਦੂਸ਼ਣਬਾਜ਼ੀ ਕਰਨਾ ਹੈ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਉਨ੍ਹਾਂ ਆਪਣਾ ਅਨੁਭਵ ਸਾਂਝਾ ਕਰਦਿਆਂ ਕਿਹਾ ਕਿ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਇੱਕ ਨਵੀਂ ਊਰਜਾ ਤੇ ਉਤਸ਼ਾਹ ਮਿਲਿਆ ਹੈ। ਸ਼ਿਵਰਾਜ ਚੌਹਾਨ ਨੇ ਕਿਹਾ ਕਿ ਗੁਰੂ ਘਰ ਵਿੱਚ ਸਭ ਬਰਾਬਰ ਹਨ ਅਤੇ ਇੱਥੇ ਕੀਤੀ ਹੋਈ ਸੇਵਾ ਮਨੁੱਖ ਦੇ ਮਨ ਦਾ ਹੰਕਾਰ ਦੂਰ ਕਰਦੀ ਹੈ। ਉਨ੍ਹਾਂ ਕਿਹਾ ਕਿ ਰੱਖੜ ਪੁੰਨਿਆ ਦੇ ਮੌਕੇ ਉੱਤੇ ਉਨ੍ਹਾਂ ਨੂੰ ਗੁਰੂ ਘਰ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ ਅਤੇ ਉਹ ਆਪਣੇ ਆਪ ਨੂੰ ਵੱਡੇ ਭਾਗਾਂ ਵਾਲੇ ਮੰਨਦੇ ਹਨ।

Advertisement
×