DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੇਂਦਰੀ ਮੰਤਰੀ ਚਿਰਾਗ ਪਾਸਵਾਨ ਕਰਨਗੇ 19 ਜੁਲਾਈ ਨੂੰ ਅੰਮ੍ਰਿਤਸਰ ਅਤੇ ਜਲੰਧਰ ਦਾ ਦੌਰਾ; 7 ਜੁਲਾਈ ਨੂੰ ਦਫ਼ਤਰ ਖੋਲ੍ਹੇਗੀ ਪਾਰਟੀ

ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਡਾਕਟਰ ਕੇ ਪੀ ਚੌਧਰੀ ਨੇ ਸ਼ਨਿੱਚਰਵਾਰ ਨੂੰ ਐਲਾਨ ਕੀਤਾ ਕਿ ਪਾਰਟੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ 19 ਜੁਲਾਈ ਨੂੰ ਅੰਮ੍ਰਿਤਸਰ ਅਤੇ ਜਲੰਧਰ ਦਾ ਦੌਰਾ ਕਰਨਗੇ। ਇੱਥੇ ਪਾਰਟੀ...

  • fb
  • twitter
  • whatsapp
  • whatsapp
featured-img featured-img
Photo Credit: PTI
Advertisement

ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਡਾਕਟਰ ਕੇ ਪੀ ਚੌਧਰੀ ਨੇ ਸ਼ਨਿੱਚਰਵਾਰ ਨੂੰ ਐਲਾਨ ਕੀਤਾ ਕਿ ਪਾਰਟੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ 19 ਜੁਲਾਈ ਨੂੰ ਅੰਮ੍ਰਿਤਸਰ ਅਤੇ ਜਲੰਧਰ ਦਾ ਦੌਰਾ ਕਰਨਗੇ।

ਇੱਥੇ ਪਾਰਟੀ ਵਰਕਰਾਂ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਚੌਧਰੀ ਨੇ ਕਿਹਾ ਕਿ ਪਾਸਵਾਨ ਦੇ ਦੌਰੇ ਵਿੱਚ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਮੱਥਾ ਟੇਕਣਾ ਅਤੇ ਜਲ੍ਹਿਆਂਵਾਲਾ ਬਾਗ ਦੇਖਣਾ ਸ਼ਾਮਲ ਹੈ। ਚੌਧਰੀ ਨੇ ਦੱਸਿਆ ਕਿ ਉਹ ਉਸੇ ਦਿਨ ਦਿੱਲੀ ਪਰਤਣ ਤੋਂ ਪਹਿਲਾਂ ਜਲੰਧਰ ਵਿੱਚ ਡੇਰਾ ਸੱਚਖੰਡ ਬੱਲਾਂ ਅਤੇ ਡਾਕਟਰ ਬੀ ਆਰ ਅੰਬੇਡਕਰ ਚੌਂਕ ਦਾ ਦੌਰਾ ਵੀ ਕਰਨਗੇ।

Advertisement

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪਾਰਟੀ ਆਗੂ ਅਤੇ ਬਿਹਾਰ ਦੇ ਮੰਤਰੀ ਸੰਜੇ ਪਾਸਵਾਨ 7 ਜੁਲਾਈ ਨੂੰ ਲੁਧਿਆਣਾ ਵਿੱਚ ਪਾਰਟੀ ਦੇ ਪੰਜਾਬ ਸੂਬਾ ਹੈੱਡਕੁਆਰਟਰ ਦਾ ਉਦਘਾਟਨ ਕਰਨਗੇ। ਉਨ੍ਹਾਂ ਕਿਹਾ ਕਿ ਐੱਲ ਜੇ ਪੀ (ਆਰ ਵੀ) ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਚੋਣ ਲੜਨ ਦਾ ਇਰਾਦਾ ਰੱਖਦੀ ਹੈ।

Advertisement

ਪੰਜਾਬ ਵਿੱਚ ਕਿਸੇ ਹੋਰ ਸਿਆਸੀ ਪਾਰਟੀ ਨਾਲ ਗਠਜੋੜ ਦੀ ਸੰਭਾਵਨਾ ਬਾਰੇ ਚੌਧਰੀ ਨੇ ਕਿਹਾ, "ਸਾਡੀ ਪਾਰਟੀ ਕੌਮੀ ਜਮਹੂਰੀ ਗਠਜੋੜ (NDA) ਵਿੱਚ ਇੱਕ ਭਾਈਵਾਲ ਹੈ ਅਤੇ ਰਾਜਨੀਤੀ ਵਿੱਚ ਕੁਝ ਵੀ ਹੋ ਸਕਦਾ ਹੈ।"

Advertisement
×