ਯੂਨੀਵਰਸਿਟੀ ਮੁਲਾਜ਼ਮਾਂ ਵੱਲੋਂ ਹੜਤਾਲ

ਯੂਨੀਵਰਸਿਟੀ ਮੁਲਾਜ਼ਮਾਂ ਵੱਲੋਂ ਹੜਤਾਲ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਮੁਲਾਜ਼ਮ ਨਾਅਰੇਬਾਜ਼ੀ ਕਰਦੇ ਹੋਏ।

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 11 ਅਗਸਤ

ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਕਰਮਚਾਰੀ ਐਸੋਸੀਏਸ਼ਨ ਦੀ ਅਗਵਾਈ ਹੇਠ ਅੱਜ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਪ੍ਰਬੰਧਕੀ ਬਲਾਕ ਸਾਹਮਣੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਫੈਸਲੇ ਖਿਲਾਫ਼ ਅੱਜ ਪੰਜਵੇਂ ਦਿਨ ਦੋ ਘੰਟੇ ਦੀ ਹੜਤਾਲ ਕੀਤੀ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ। ਪ੍ਰਧਾਨ ਹਰਦੀਪ ਸਿੰਘ ਨਾਗਰਾ ਅਤੇ ਸਕੱਤਰ ਬਲਬੀਰ ਸਿੰਘ ਗਰਚਾ ਨੇ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਹੁਣ ਸਰਕਾਰ ਵਿਰੁੱਧ ਸਖ਼ਤ ਸੰਘਰਸ਼ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਇਹ ਕਿੰਨੀ ਦੁੱਖ ਵਾਲੀ ਗੱਲ ਹੈ ਕਿ ਸਰਕਾਰ ਮੁਲਾਜ਼ਮਾਂ ਨਾਲ ਚਿੱਟੇ ਦਿਨ ਵਿਤਕਰਾ ਵੀ ਕਰ ਰਹੀ ਹੈ ਤੇ ਧੱਕੇਸ਼ਾਹੀ ਵੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਈਏਐੱਸ, ਪੀਸੀਐੰਸ ਤੇ ਹੋਰ ਉੱਚ ਅਧਿਕਾਰੀਆਂ ਨੂੰ ਸਰਕਾਰ ਨੇ ਡੀਏ ਦੀਆਂ ਕਿਸ਼ਤਾਂ, ਡੀਏ ਦਾ ਬਕਾਇਆ ਅਤੇ ਛੇਵੇਂ ਤਨਖਾਹ ਕਮਿਸ਼ਨ ਦਾ ਵੀ ਕੁੱਝ ਹਿੱਸਾ ਦੇ ਚੁੱਕੀ ਹੈ ਪਰ ਮੁਲਾਜ਼ਮਾਂ ਨੂੰ ਇਹ ਸਭ ਕੁਝ ਦੇਣ ਤੋਂ ਇਨਕਾਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਮੁਲਾਜ਼ਮ ਸਭ ਕੁਝ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਆਪਣੇ ਬਣਦੇ ਹੱਕ ਲੈ ਕੇ ਹਟਣਗੇ। ਮੁਲਾਜ਼ਮਾਂ ਨੇ ਸਰਕਾਰ ਵਿਰੋਧੀ ਨਾਅਰੇ ਲਾਏ ਅਤੇ ਪ੍ਰਣ ਲਿਆ ਕਿ ਉਹ ਆਪਣੀਆਂ ਮੰਗਾਂ ਲਈ ਡਟੇ ਰਹਿਣਗੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All