DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅਮਰੀਕੀ ਰਾਜਦੂਤ Sergio Gor ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ;ਸੁਰੱਖਿਆ ਦੇ ਪੁਖਤਾ ਇੰਤਜ਼ਾਮ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ ਵੱਲੋਂ ਸਿੱਖ ਮਸਲੇ ਤੇ ਭਾਰਤ-ਪਾਕਿ ਸਬੰਧ ਅਮਰੀਕੀ ਦੂਤ ਅੱਗੇ ਚੁੱਕਣ ਦਾ ਦਾਅਵਾ

  • fb
  • twitter
  • whatsapp
  • whatsapp
featured-img featured-img
ਵੀਡੀਓਗ੍ਰੈਬ (ਏਐੱਨਆਈ)
Advertisement

ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ (Sergio Gor) ਅੱਜ ਸੋਮਵਾਰ ਨੂੰ ਪਵਿੱਤਰ ਸ਼ਹਿਰ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਅਮਰੀਕੀ ਰਾਜਦੂਤ ਦੇ ਇਸ ਦੌਰੇ ਨੂੰ ਦੇਖਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਅਤੇ ਪੂਰੇ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਰਾਜਦੂਤ ਗੋਰ ਆਪਣੇ ਅਧਿਕਾਰਤ ਦੌਰੇ ਤਹਿਤ ਭਾਰਤ ਦੇ ਵੱਖ-ਵੱਖ ਹਿੱਸਿਆਂ ਦੀ ਯਾਤਰਾ ਕਰ ਰਹੇ ਹਨ, ਜਿਸ ਤਹਿਤ ਉਹ ਹਾਲ ਹੀ ਵਿੱਚ ਸ੍ਰੀਨਗਰ ਅਤੇ ਲੇਹ ਦਾ ਦੌਰਾ ਵੀ ਕਰ ਚੁੱਕੇ ਹਨ।

ਇਸ ਦੌਰਾਨ ਉਹਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

Advertisement

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਵੱਲੋਂ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਸ੍ਰੀ ਹਰਿਮੰਦਰ ਸਾਹਿਬ ਪਲਾਜਾ ਵਿਖੇ ਤਖਤੀਆਂ ਲੈ ਕੇ ਪ੍ਰਦਰਸ਼ਨ ਕੀਤਾ ਹੈ। ਈਮਾਨ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਵਧ ਰਹੇ ਤਣਾਅ ਕਾਰਨ ਪੰਜਾਬ, ਖਾਸ ਕਰਕੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵੱਡੇ ਖਤਰੇ ਦਾ ਸਾਹਮਣਾ ਕਰ ਰਹੇ ਹਨ। ‘ਅਪਰੇਸ਼ਨ ਸਿੰਧੂਰ' ਅਤੇ ‘ਸਿੰਧੂ ਜਲ ਸਮਝੌਤੇ’ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੋਵਾਂ ਮੁਲਕਾਂ ਵਿਚਾਲੇ ਗੱਲਬਾਤ ਮੁੜ ਸ਼ੁਰੂ ਕਰਨ ਅਤੇ ਪਾਣੀ ਦੇ ਸਹਿਯੋਗ ਨੂੰ ਬਹਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਨੇ ਅਮਰੀਕੀ ਰਾਜਦੂਤ ਨੂੰ 7-ਨੁਕਾਤੀ ਮੰਗ ਪੱਤਰ ਸੌਂਪਿਆ ਹੈ, ਜਿਸ ਵਿੱਚ ਭਾਰਤ-ਪਾਕਿਸਤਾਨ ਵਿਚਾਲੇ ਜੰਗੀ ਹਾਲਾਤ ਰੋਕਣ ਲਈ ਅਮਰੀਕੀ ਡਿਪਲੋਮੈਟਿਕ ਦਖਲ, ਸਿੰਧੂ ਜਲ ਸਮਝੌਤਾ ਬਹਾਲੀ, ਤਾਪੀ (TAPI) ਪਾਈਪਲਾਈਨ ਪ੍ਰੋਜੈਕਟ ’ਤੇ ਵਿਚਾਰ ਕਰਨ ਅਤੇ ਵਪਾਰ, ਯਾਤਰਾ ਤੇ ਤੀਰਥ ਯਾਤਰਾ ਲਈ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਸ਼ਾਮਲ ਹੈ।

Advertisement

ਇਸ ਦੌਰਾਨ, ਅਮਰੀਕੀ ਦੂਤ ਦੇ ਦੌਰੇ ਨੂੰ ਮੁੱਖ ਰੱਖਦਿਆਂ ਸ਼੍ਰੀ ਹਰਿਮੰਦਰ ਸਾਹਿਬ ਦੇ ਆਸ-ਪਾਸ ਸੁਰੱਖਿਆ ਦੇ ਅਤਿ-ਪੁਖਤਾ ਪ੍ਰਬੰਧ ਕੀਤੇ ਗਏ ਸਨ। ਅੰਮ੍ਰਿਤਸਰ ਦੇ ਡੀਸੀਪੀ (ਲਾਅ ਐਂਡ ਆਰਡਰ) ਆਰ.ਪੀ.ਐੱਸ. ਸੰਧੂ ਨੇ ਦੱਸਿਆ ਕਿ ਰਾਜਦੂਤ ਦੀ ਸੁਰੱਖਿਆ ਲਈ ਹਰ ਤਰ੍ਹਾਂ ਦੇ ਇੰਤਜ਼ਾਮ ਕੀਤੇ ਗਏ ਹਨ।

Advertisement
×