DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਉੱਤਰਾਖੰਡ ਸਥਿਤ ਸਿੱਖ ਅਸਥਾਨਾਂ ਬਾਰੇ ਹੋਈ ਅਹਿਮ ਵਿਚਾਰ-ਚਰਚਾ

  • fb
  • twitter
  • whatsapp
  • whatsapp
featured-img featured-img
ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
Advertisement

ਉੱਤਰਾਖੰਡ ਦੇ ਰਾਜਪਾਲ ਲੈਫ਼ਟੀਨੈਂਟ ਜਨਰਲ (ਸੇਵਾ ਮੁਕਤ) ਗੁਰਮੀਤ ਸਿੰਘ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਪਾਲ ਨੂੰ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

Advertisement

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਆਸਥਾ ਦਾ ਕੇਂਦਰ ਹੈ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਦੀ ਸੰਗਤ ਨਤਮਸਤਕ ਹੁੰਦੀ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਜੰਮਪਲ ਅਤੇ ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਹਨ।

Advertisement

ਐਡਵੋਕੇਟ ਧਾਮੀ ਨੇ ਕਿਹਾ ਕਿ ਉੱਤਰਾਖੰਡ ਅੰਦਰ ਸਿੱਖ ਧਰਮ ਨਾਲ ਸਬੰਧਿਤ ਪਾਵਨ ਅਸਥਾਨਾਂ ਸਬੰਧੀ ਵੀ ਰਾਜਪਾਲ ਨਾਲ ਵਿਚਾਰਾਂ ਹੋਈਆਂ, ਜਿਸ ਪ੍ਰਤੀ ਉਨ੍ਹਾਂ ਵੱਲੋਂ ਹਾਂ-ਪੱਖੀ ਹੁੰਗਾਰਾ ਭਰਿਆ ਗਿਆ। ਇਸੇ ਦੌਰਾਨ ਰਾਜਪਾਲ ਨੇ ਕਿਹਾ ਕਿ ਗੁਰੂ ਸਾਹਿਬ ਦੇ ਆਸ਼ੀਰਵਾਦ ਸਦਕਾ ਹੀ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਉਨ੍ਹਾਂ ਕਿਹਾ ਕਿ ਇਹ ਉਹ ਦਰ ਹੈ, ਜਿੱਥੋਂ ਸਮੁੱਚੀ ਮਨੁੱਖਤਾ ਨੂੰ ਏਕਤਾ ਦਾ ਸੰਦੇਸ਼ ਮਿਲਦਾ ਹੈ। ਇਸ ਪਾਵਨ ਅਸਥਾਨ ਦੇ ਦਰਸ਼ਨ ਕਰ ਕੇ ਉਹ ਨਵੀਂ ਊਰਜਾ ਮਹਿਸੂਸ ਕਰਦੇ ਹਨ। ਉਨ੍ਹਾਂ ਗੁਰੂ ਚਰਨਾਂ ਵਿਚ ਉੱਤਰਾਖੰਡ ਅਤੇ ਦੇਸ਼ ਭਰ ਦੇ ਲੋਕਾਂ ਲਈ ਅਰਦਾਸ ਕੀਤੀ।

Advertisement
×