DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Uttarakhand Nihang Sikh clash: 84 ਦੁਹਰਾਉਣ ਵਾਲੀ ਦੀ ਧਮਕੀ ਦੇਣ ਵਾਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਕਾਰਵਾਈ ਕਰੇ: ਜਥੇਦਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ ਵਿੱਚ ਵਾਪਰ ਰਹੇ ਘਟਨਾ ਕ੍ਰਮ ਦਾ ਸਖਤ ਨੋਟਿਸ ਲਿਆ ਹੈ। ਉਨ੍ਹਾਂ ਨੇ ਉੱਤਰਾਖੰਡ ਦੇ ਆਸ਼ੀਸ਼ ਨੇਗੀ ਨਾਮ ਦੇ ਇੱਕ ਵਿਅਕਤੀ ਵੱਲੋਂ ਸਿੱਖਾਂ ਨੂੰ ਜੂਨ 1984 ਦਹੁਰਾਉਣ ਦੀ ਧਮਕੀ...

  • fb
  • twitter
  • whatsapp
  • whatsapp
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ ਵਿੱਚ ਵਾਪਰ ਰਹੇ ਘਟਨਾ ਕ੍ਰਮ ਦਾ ਸਖਤ ਨੋਟਿਸ ਲਿਆ ਹੈ। ਉਨ੍ਹਾਂ ਨੇ ਉੱਤਰਾਖੰਡ ਦੇ ਆਸ਼ੀਸ਼ ਨੇਗੀ ਨਾਮ ਦੇ ਇੱਕ ਵਿਅਕਤੀ ਵੱਲੋਂ ਸਿੱਖਾਂ ਨੂੰ ਜੂਨ 1984 ਦਹੁਰਾਉਣ ਦੀ ਧਮਕੀ ਦੇਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਉਤਰਾਖੰਡ ਸਰਕਾਰ ਨੂੰ ਆਖਿਆ ਕਿ ਅਜਿਹੇ ਲੋਕ ਦੇਸ਼ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਵੱਡਾ ਖਤਰਾ ਹਨ। ਉਨ੍ਹਾਂ ਸਰਕਾਰ ਨੂੰ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਲਈ ਆਖਿਆ ਹੈ।

ਦੱਸਣ ਯੋਗ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਯਾਤਰਾ ’ਤੇ ਗਏ ਕੁਝ ਨਿਹੰਗ ਸਿੰਘ ਨੌਜਵਾਨਾਂ ਅਤੇ ਸਥਾਨਕ ਲੋਕਾਂ ਵਿਚਾਲੇ ਹੋਏ ਝਗੜੇ ਦਾ ਮਾਮਲਾ ਫਿਲਹਾਲ ਸ਼ਾਂਤ ਨਹੀਂ ਹੋਇਆ ਹੈ। ਇਸ ਮਾਮਲੇ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਗ੍ਰਿਫ਼ਤਾਰ ਕੀਤੇ ਨਿਹੰਗ ਸਿੰਘ ਨੌਜਵਾਨ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

Advertisement

ਜਥੇਦਾਰ ਨੇ ਆਸ਼ੀਸ਼ ਨੇਗੀ ਵੱਲੋਂ ਦਿੱਤੀ ਗਈ ਧਮਕੀ ਅਤੇ ਸਿੱਖ-ਵਿਰੋਧੀ ਪ੍ਰਗਟਾਵੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਕਿ ਇਸ ਦੇ ਵਿਰੁੱਧ ਅੰਮ੍ਰਿਤਸਰ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੇ ਅਨਸਰਾਂ ਨੂੰ ਸਬਕ ਸਿਖਾਇਆ ਜਾ ਸਕੇ। ਜਥੇਦਾਰ ਗੜਗੱਜ ਨੇ ਕਿਹਾ ਕਿ ਆਸ਼ੀਸ਼ ਨੇਗੀ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਜਿਸ ਸਿੱਖ ਕੌਮ ਦੀਆਂ ਸ਼ਹਾਦਤਾਂ ਦੇ ਸਦਕਾ ਅੱਜ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ, ਉਹ ਉਨ੍ਹਾਂ ਨੂੰ ਖੁੱਲ੍ਹੇਆਮ ਲਲਕਾਰੇ ਮਾਰ ਰਿਹਾ ਹੈ, ਜਿਸ ਦੇ ਨਤੀਜੇ ਠੀਕ ਨਹੀਂ ਨਿਕਲਣਗੇ।

Advertisement

ਉਨ੍ਹਾਂ ਕਿਹਾ ਕਿ ਨੇਗੀ ਦੇ ਪ੍ਰਗਟਾਵੇ ਤੋਂ ਸਿੱਧ ਹੁੰਦਾ ਹੈ ਕਿ ਦੇਸ਼ ਅੰਦਰ ਕੁਝ ਸ਼ਰਾਰਤੀ ਲੋਕਾਂ ਦੇ ਮਨਾਂ ਅੰਦਰ ਕਿੰਨੀ ਗਹਿਰੀ ਸਿੱਖ ਵਿਰੋਧੀ ਨਫ਼ਰਤ ਭਰੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਦੇ ਲੋਕ ਅਜਿਹੇ ਲੋਕਾਂ ਤੋਂ ਸੁਚੇਤ ਰਹਿਣ ਅਤੇ ਯਾਤਰਾ ਉੱਤੇ ਜਾਣ ਲੱਗਿਆਂ ਕਿਸੇ ਤਰ੍ਹਾਂ ਦੀ ਭੜਕਾਹਟ ਵਿੱਚ ਨਾ ਆਉਣ।

ਜਥੇਦਾਰ ਨੇ ਉਤਰਾਖੰਡ ਸਰਕਾਰ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਵਿੱਚ ਰੱਖਣ ਲਈ ਆਖਿਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਤਰਾਖੰਡ ਅੰਦਰ ਕੁਝ ਸ਼ਰਾਰਤੀ ਲੋਕਾਂ ਵੱਲੋਂ ਸਿੱਖਾਂ ਦੇ ਕਕਾਰ ਪਹਿਨਣ ਦੇ ਅਧਿਕਾਰ ਉੱਤੇ ਵਾਰ-ਵਾਰ ਸਵਾਲ ਚੁੱਕੇ ਜਾ ਰਹੇ ਹਨ ਇਨ੍ਹਾਂ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਜੇ ਸਿੱਖ ਤੇ ਪੰਜਾਬੀ ਉਤਰਾਖੰਡ ਜਾਂਦੇ ਹਨ ਤਾਂ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਕਿ ਪਹਿਲਾਂ ਕੁਝ ਸਥਾਨਕ ਲੋਕਾਂ ਨੇ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਕਕਾਰਾਂ ਅਤੇ ਬਾਣੇ ਦੇ ਕਾਰਨ ਨਿਸ਼ਾਨਾ ਬਣਾਇਆ ਅਤੇ ਬਾਅਦ ਵਿੱਚ ਘਟਨਾਵਾਂ ਨੂੰ ਦੋਵਾਂ ਭਾਈਚਾਰਿਆਂ ਵਿਚਕਾਰ ਫਿਰਕੂ ਰੰਗਤ ਦਿੱਤੀ। ਉਨ੍ਹਾਂ ਕਿਹਾ ਕਿ ਉਤਰਾਖੰਡ ਸਰਕਾਰ ਨੂੰ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਪਛਾਣ ਕੇ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ। ਜੇ ਇਸ ਵਰਤਾਰੇ ਨੂੰ ਨਾ ਠੱਲ੍ਹਿਆ ਗਿਆ ਤਾਂ ਸਿੱਖਾਂ ਨੂੰ ਉਤਰਾਖੰਡ ਯਾਤਰਾ ਸਬੰਧੀ ਮਜ਼ਬੂਰਨ ਸਖ਼ਤ ਫ਼ੈਸਲਾ ਲੈਣਾ ਪਵੇਗਾ।

Advertisement
×