DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Vaisakhi Celebrations at Pakistan: ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਤੋਂ ਪਰਤਿਆ

ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਵਾਸਤੇ ਗਿਆ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਬਾਅਦ ਦੁਪਹਿਰ ਵਤਨ ਵਾਪਸ ਪਰਤ ਆਇਆ। ਇਹ ਜੱਥਾ 10 ਅਪਰੈਲ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਮਨਾਉਣ ਵਾਸਤੇ ਗਿਆ ਸੀ। ਲਗਪਗ 2200...

  • fb
  • twitter
  • whatsapp
  • whatsapp
featured-img featured-img
ਪਾਕਿਸਤਾਨ ਤੋਂ ਪਰਤ ਰਿਹਾ ਸਿੱਖ ਸ਼ਰਧਾਲੂਆਂ ਦਾ ਜੱਥਾ।
Advertisement

ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਵਾਸਤੇ ਗਿਆ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਬਾਅਦ ਦੁਪਹਿਰ ਵਤਨ ਵਾਪਸ ਪਰਤ ਆਇਆ। ਇਹ ਜੱਥਾ 10 ਅਪਰੈਲ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਮਨਾਉਣ ਵਾਸਤੇ ਗਿਆ ਸੀ।

ਲਗਪਗ 2200 ਤੋਂ ਵੱਧ ਸਿੱਖ ਸ਼ਰਧਾਲੂਆਂ ਦੇ ਇਸ ਜੱਥੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ 1,743 ਸ਼ਰਧਾਲੂ ਸ਼ਾਮਲ ਸਨ। ਇਸ ਤੋਂ ਇਲਾਵਾ ਦਿੱਲੀ ਕਮੇਟੀ, ਹਰਿਆਣਾ ਕਮੇਟੀ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਸ਼ਰਧਾਲੂ ਸ਼ਾਮਿਲ ਸਨ। ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੌਰਾਨ ਸੰਗਤ ਨੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਕਰਤਾਰਪੁਰ, ਗੁਰਦੁਆਰਾ ਡੇਰਾ ਸਾਹਿਬ ਲਾਹੌਰ ਅਤੇ ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ ਸਮੇਤ ਹੋਰ ਪਵਿੱਤਰ ਅਸਥਾਨਾਂ ਦੇ ਦਰਸ਼ਨ ਕੀਤੇ। 10 ਦਿਨਾਂ ਦੀ ਯਾਤਰਾ ਮਗਰੋਂ ਇਹ ਜੱਥਾ ਅੱਜ ਬਾਅਦ ਦੁਪਹਿਰ ਭਾਰਤ ਵਾਪਸ ਪਰਤਿਆ ਹੈ ਜਿਨ੍ਹਾਂ ਦਾ ਵਾਪਸੀ ’ਤੇ ਅਟਾਰੀ ਸਰਹੱਦ ਵਿਖੇ ਬੀਐਸਐਫ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ।

Advertisement

ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਦੇ ਇੰਚਾਰਜ ਜਗਜੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਬਾਅਦ ਸਿੱਖ ਸ਼ਰਧਾਲੂਆਂ ਦਾ ਇੱਕ ਜੱਥਾ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 10 ਜੂਨ ਤੋਂ 19 ਜੂਨ ਤੱਕ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਵਾਸਤੇ 20 ਜੂਨ ਤੋਂ 29 ਜੂਨ ਤੱਕ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਵਾਸਤੇ ਜਾਵੇਗਾ। ਇਸ ਸਬੰਧ ਵਿੱਚ ਵੀਜ਼ੇ ਲੱਗਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦੇ ਪਾਸਪੋਰਟ ਭਾਰਤ ਸਰਕਾਰ ਨੂੰ ਭੇਜੇ ਹੋਏ ਹਨ।

Advertisement

ਜਾਣਕਾਰੀ ਦੇ ਮੁਤਾਬਿਕ ਪਾਕਿਸਤਾਨ ਤੋਂ ਵਾਪਸ ਪਰਤੇ ਸਿੱਖ ਸ਼ਰਧਾਲੂਆਂ ਦੇ ਜੱਥੇ ਵਿੱਚ ਕੁਝ ਅਜਿਹੇ ਸਿੱਖ ਸ਼ਰਧਾਲੂ ਵੀ ਸ਼ਾਮਿਲ ਸਨ, ਜਿਨ੍ਹਾਂ ਦੀ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਦੌਰਾਨ ਸਿਹਤ ਵਿਗੜ ਗਈ ਅਤੇ ਉਹਨਾਂ ਨੂੰ ਪਹਿਲਾਂ ਹੀ ਵਾਪਸ ਭੇਜ ਦਿੱਤਾ ਗਿਆ ਸੀ। ਇਸੇ ਤਰ੍ਹਾਂ ਕੁਝ ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹੋਣ ਦੇ ਬਾਵਜੂਦ ਵੀ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਜਾਣ ਦੀ ਆਗਿਆ ਨਹੀਂ ਦਿੱਤੀ ਗਈ ਸੀ।

Advertisement
×