ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 28 ਜੁਲਾਈ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਦੀ ਪੰਜ ਮੰਜ਼ਿਲਾ ਇਮਾਰਤ ਵਿੱਚ 33 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਪਹਿਲੀ ਨਵੀਂ ਲਿਫਟ ਦਾ ਉਦਘਾਟਨ ਕੀਤਾ ਹੈ। ਉਪ ਕੁਲਪਤੀ ਡਾ. ਸੰਧੂ ਨੇ ਕਿਹਾ ਕਿ ਯੂਨੀਵਰਸਿਟੀਆਂ ਦੀਆਂ ਹੋਰ ਇਮਾਰਤਾਂ ਜਿਵੇਂ ਭਾਈ ਗੁਰਦਾਸ ਲਾਇਬ੍ਰੇਰੀ, ਐਚ.ਆਰ.ਡੀ.ਸੀ ਆਦਿ ਵਿੱਚ ਵੀ ਲਿਫਟ ਲਗਵਾਉਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਲਿਫਟ ਨੂੰ ਯੂਨੀਵਰਸਿਟੀ ਦੇ ਕਰਮਚਾਰੀਆਂ ਨੂੰ ਸਮਰਪਿਤ ਕੀਤੀ।