DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵੀਡੀਓ ਵਿਵਾਦ: CM ਮਾਨ ਅਤੇ ਜਥੇਦਾਰ ਵਿਚਾਲੇ ਹੋਈ ਗੱਲਬਾਤ ਦੀ ਵੀਡੀਓ ਹੋਈ ਜਨਤਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਤ ਵੀਡੀਓ ਦੇ ਚੱਲ ਰਹੇ ਮਾਮਲੇ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ, ਇਸ ਮਸਲੇ ਸਬੰਧੀ ਮੁੱਖ ਮੰਤਰੀ ਨਾਲ ਹੋਈ ਗੱਲਬਾਤ ਦੀ ਵੀਡੀਓ ਨੂੰ ਜਨਤਕ ਕਰ ਦਿੱਤਾ ਗਿਆ ਹੈ। ਜ਼ਿਕਰਯੋਗ...

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਭਗਵੰਤ ਮਾਨ ਫਾਈਲ ਫੋਟੋ।
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਤ ਵੀਡੀਓ ਦੇ ਚੱਲ ਰਹੇ ਮਾਮਲੇ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ, ਇਸ ਮਸਲੇ ਸਬੰਧੀ ਮੁੱਖ ਮੰਤਰੀ ਨਾਲ ਹੋਈ ਗੱਲਬਾਤ ਦੀ ਵੀਡੀਓ ਨੂੰ ਜਨਤਕ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 15 ਜਨਵਰੀ 2026 ਨੂੰ ਆਪਣੇ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਵੱਖ-ਵੱਖ ਮਸਲਿਆਂ ਸਬੰਧੀ ਪੇਸ਼ ਹੋਣ ਲਈ ਪੁੱਜੇ ਸਨ। ਉਸ ਸਮੇਂ ਮੁੱਖ ਮੰਤਰੀ ਨੇ ਸ਼ਿਕਾਇਤਾਂ ਦਾ ਇੱਕ ਵੱਡਾ ਥੈਲਾ ਵੀ ਜਥੇਦਾਰ ਨੂੰ ਸੌਂਪਿਆ ਸੀ।

ਉਸ ਪੇਸ਼ੀ ਦੌਰਾਨ ਮੁੱਖ ਮੰਤਰੀ ਦੀ ਇਸ ਇਤਰਾਜ਼ਯੋਗ ਵੀਡੀਓ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਉਨ੍ਹਾਂ ਕੋਲੋਂ ਜਵਾਬਤਲਬੀ ਕੀਤੀ ਗਈ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਸ ਵੇਲੇ ਇਸ ਸਾਰੀ ਗੱਲਬਾਤ ਦੀ ਵੀਡੀਓਗ੍ਰਾਫੀ ਵੀ ਕਰਵਾਈ ਗਈ ਸੀ, ਜਿਸ ਦੇ ਮੁੱਖ ਮੰਤਰੀ ਨਾਲ ਹੋਈ ਵਾਰਤਾ ਨਾਲ ਸਬੰਧਿਤ ਕੁਝ ਅਹਿਮ ਅੰਸ਼ ਅੱਜ ਜਾਰੀ ਕੀਤੇ ਗਏ ਹਨ।

Advertisement

ਮੁੱਖ ਮੰਤਰੀ ਦਾ ਪੱਖ: ਜਾਰੀ ਹੋਈ ਵੀਡੀਓ-ਆਡੀਓ ਵਿੱਚ ਮੁੱਖ ਮੰਤਰੀ ਇਸ ਕਥਿਤ ਵੀਡੀਓ ਬਾਰੇ ਸਾਫ਼ ਕਹਿ ਰਹੇ ਹਨ ਕਿ “ਇਹ ਬਿਲਕੁਲ ਹੀ ਨਕਲੀ ਹੈ”। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਚਾਹੁੰਦੇ ਹਨ ਕਿ ਇਸ ਵੀਡੀਓ ਦੀ ਮੁਕੰਮਲ ਜਾਂਚ ਹੋਵੇ ਅਤੇ ਉਹ ਇਸ ਲਈ ਫੋਰੈਂਸਿਕ ਲੈਬਾਂ ਦੇ ਪਤੇ ਵੀ ਦੇ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅੱਜ-ਕੱਲ੍ਹ ਏ.ਆਈ. (ਆਰਟੀਫੀਸ਼ੀਅਲ ਇੰਟੈਲੀਜੈਂਸ) ਦਾ ਸਮਾਂ ਹੈ ਅਤੇ ਉਨ੍ਹਾਂ ਤੋਂ ਇਲਾਵਾ ਹੋਰ ਵੀ ਕਈ ਪ੍ਰਮੁੱਖ ਸ਼ਖਸੀਅਤਾਂ ਦੀਆਂ ਅਜਿਹੀਆਂ ਏ.ਆਈ. ਵੀਡੀਓਜ਼ ਬਣਾਈਆਂ ਗਈਆਂ ਹਨ।

Advertisement

ਜਥੇਦਾਰ ਸਾਹਿਬ ਦਾ ਨਿਰਦੇਸ਼: ਇਸ 'ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਸਰਕਾਰ ਦੀਆਂ ਕੋਈ ਦੋ ਅਜਿਹੀਆਂ ਫੋਰੈਂਸਿਕ ਲੈਬੋਰੇਟਰੀਆਂ (Forensic Laboratories) ਦੇ ਨਾਂ ਦੱਸਣ ਜਿੱਥੋਂ ਇਸ ਵੀਡੀਓ ਦੀ ਪੜਤਾਲ ਕਰਵਾਈ ਜਾ ਸਕੇ। ਇਸ ਗੱਲ ਉੱਤੇ ਮੁੱਖ ਮੰਤਰੀ ਨੇ ਜਾਂਚ ਕਰਵਾਉਣ ਲਈ ਆਪਣੀ ਸਹਿਮਤੀ ਦਿੱਤੀ ਸੀ।

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਰੁਖ: ਜਥੇਦਾਰ ਨੇ ਸਪੱਸ਼ਟ ਕੀਤਾ ਕਿ ਇਹ ਮਸਲਾ ਗੁਰੂ ਸਾਹਿਬਾਨ ਨਾਲ ਸਬੰਧਤ ਹੈ, ਜੇਕਰ ਵੀਡੀਓ ਗਲਤ ਹੈ ਤਾਂ ਇਸ ਦੇ ਆਧਾਰ 'ਤੇ ਕਿਸੇ ਦੀ ਵੀ ਕਿਰਦਾਰਕੁਸ਼ੀ ਨਹੀਂ ਹੋਣੀ ਚਾਹੀਦੀ, ਪਰ ਵੀਡੀਓ ਦੇ ਸਹੀ ਜਾਂ ਗਲਤ ਹੋਣ ਦਾ ਅਸਲ ਨਿਚੋੜ ਫੋਰੈਂਸਿਕ ਜਾਂਚ ਰਾਹੀਂ ਹੀ ਸਾਹਮਣੇ ਆ ਸਕਦਾ ਹੈ।

ਗੱਲਬਾਤ ਦੌਰਾਨ ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਨੂੰ ਕੋਈ ਦੋ ਫੋਰੈਂਸਿਕ ਲੈਬਾਂ ਬਾਰੇ ਦੱਸਣ ਲਈ ਕਿਹਾ ਸੀ ਤਾਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੇ ਪੱਧਰ 'ਤੇ ਵੀ ਇਸ ਦੀ ਜਾਂਚ ਕਰਵਾ ਸਕੇ। ਉਨ੍ਹਾਂ ਕਿਹਾ ਸੀ ਕਿ ਜੇਕਰ ਵੀਡੀਓ ਝੂਠੀ ਹੋਈ ਤਾਂ ਇਹ ਗੱਲ ਸਾਫ਼ ਹੋ ਜਾਵੇਗੀ ਅਤੇ ਜੇਕਰ ਇਹ ਸੱਚੀ ਨਿਕਲੀ ਤਾਂ ਇਸ ਦਾ ਅਗਲਾ ਫ਼ੈਸਲਾ ਖ਼ਾਲਸਾ ਪੰਥ ਵੱਲੋਂ ਕੀਤਾ ਜਾਵੇਗਾ। ਜਥੇਦਾਰ ਨੇ ਇਹ ਵੀ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਖਰੇ ਤੌਰ ਉੱਤੇ ਵੀ ਦੋ ਲੈਬਾਂ ਤੋਂ ਜਾਂਚ ਕਰਵਾਏਗਾ, ਪਰ ਸਰਕਾਰ ਨੂੰ ਵੀ ਆਪਣੀ ਤਰਫ਼ੋਂ ਦੋ ਲੈਬਾਂ ਤੋਂ ਇਸ ਦੀ ਜਾਂਚ ਕਰਵਾ ਕੇ ਦੇਣੀ ਚਾਹੀਦੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਨਾਲ ਹੋਈ ਗੱਲਬਾਤ ਦੀ ਇਹ ਵੀਡੀਓ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿਗ ਕਮੇਟੀ ਨੂੰ ਵੀ ਸੌਂਪ ਦਿੱਤੀ ਗਈ ਹੈ, ਜਿਸ ਨੂੰ ਅੰਤ੍ਰਿਗ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਬਾਰੀਕੀ ਨਾਲ ਦੇਖਿਆ ਅਤੇ ਸੁਣਿਆ ਗਿਆ ਹੈ।

Advertisement
×